ਸ੍ਰੀਨਗਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਦੇ ਦਲ ਉੱਤੇ ਇੱਕ ਅੱਤਵਾਦੀ ਨੇ 'ਤੇ ਗ੍ਰੇਨੇਡ ਸੁੱਟਿਆ ਜਿਸ ਵਿੱਚ ਸੀਆਰਪੀਐਫ ਦੇ ਇੱਕ ਜਵਾਨ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖ਼ਮੀ ਹੋ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਨੂੰ ਬਿਜਬੇਹਰਾ ਵਿੱਚ ਵਾਪਰੀ ਇਸ ਘਟਨਾ ਵਿੱਚ ਹੈੱਡ ਕਾਂਸਟੇਬਲ ਸ਼ਿਵ ਲਾਲ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇੱਕ ਅੱਤਵਾਦੀ ਨੇ ਸੀਆਰਪੀਐਫ ਦੇ ਗਸ਼ਤ ਕਰ ਰਹੇ ਦਲ ਉੱਤੇ ਇੱਕ ਗ੍ਰੇਨੇਡ ਸੁੱਟਿਆ। ਜ਼ਖ਼ਮੀ ਸਿਪਾਹੀਆਂ ਨੂੰ ਸਥਾਨਕ ਹਸਪਤਾਲ ਲਿਆਂਦਾ ਗਿਆ ਜਿੱਥੇ ਹੈੱਡ ਕਾਂਸਟੇਬਲ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਕੇਰਨ ਸੈਕਟਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਫ਼ੌਜ ਦੇ 5 ਜਵਾਨ ਸ਼ਹੀਦ ਹੋਏ ਸਨ। ਇਸ ਵਿੱਚ ਵਿੱਚ 5 ਦਹਿਸ਼ਤਗਰਦ ਵੀ ਮਾਰੇ ਗਏ ਸਨ।