ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀਆਰਪੀਐਫ ਦੇ ਕਾਫ਼ਲੇ 'ਤੇ ਹਮਲਾ ਕੀਤਾ ਹੈ। ਇਸ ਵਿੱਚ ਇੱਕ ਜਵਾਨ ਦੇ ਜ਼ਖਮੀ ਹੋਣ ਦੀ ਖ਼ਬਰ ਆਈ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਪੁਲਵਾਮਾ ਦੇ ਗੰਗੂ ਖੇਤਰ ਵਿੱਚ ਅੱਤਵਾਦੀਆਂ ਦੇ ਆਈਡੀ ਹਮਲੇ ਵਿੱਚ ਇੱਕ ਸੀਆਰਪੀਐਫ ਦਾ ਜਵਾਨ ਜ਼ਖ਼ਮੀ ਹੋ ਗਿਆ ਹੈ।
ਸ਼ੱਕ ਜਤਾਇਆ ਜਾ ਰਿਹਾ ਹੈ ਕਿ ਹਮਲਾ ਸੀਆਰਪੀਐਫ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਗਿਆ ਸੀ। ਫਿਲਹਾਲ ਇਹ ਇਲਾਕਾ ਬੰਦ ਕਰ ਦਿੱਤਾ ਗਿਆ ਹੈ ਅਤੇ ਸਰਚ ਆਪ੍ਰੇਸ਼ਨ ਜਾਰੀ ਹੈ।
ਇਹ ਵੀ ਪੜ੍ਹੋ: ਕਾਨਪੁਰ ਐਨਕਾਊਂਟਰ ਮਾਮਲਾ: ਵਿਕਾਸ ਦੂਬੇ ਦੀ ਗ਼ੈਰ-ਕਾਨੂੰਨੀ ਜਾਇਦਾਦ ਜ਼ਬਤ, ਜੇਸੀਬੀ ਨਾਲ ਢਾਇਆ ਘਰ
4 ਦਿਨ ਪਹਿਲਾਂ ਸੋਪੋਰ 'ਚ ਹੋਇਆ ਸੀ ਹਮਲਾ
ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਕਸਬੇ ਵਿੱਚ ਬੁੱਧਵਾਰ ਨੂੰ ਸੀਆਰਪੀਐਫ ਪਾਰਟੀ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਗੋਲੀਬਾਰੀ ਵਿੱਚ 1 ਜਵਾਨ ਸ਼ਹੀਦ ਹੋ ਗਿਆ ਸੀ ਅਤੇ 3 ਜ਼ਖ਼ਮੀ ਹੋ ਗਏ ਸਨ। ਅੱਤਵਾਦੀਆਂ ਦੀ ਗੋਲੀਬਾਰੀ ਦੀ ਚਪੇਟ 'ਚ ਆਇਆ 1 ਨਾਗਰਿਕ ਵੀ ਮਾਰਿਆ ਗਿਆ ਸੀ। ਦੱਸ ਦਈਏ ਕਿ ਉਸ ਨਾਲ ਉਸ ਦਾ 3 ਸਾਲਾ ਪੋਤਾ ਵੀ ਸੀ। ਬੱਚੇ ਨੂੰ ਸੁਰੱਖਿਆ ਬਲਾਂ ਨੇ ਸੁਰੱਖਿਅਤ ਢੰਗ ਨਾਲ ਕੱਢ ਲਿਆ ਸੀ।