ETV Bharat / bharat

ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ: ਸੋਨੀਆ ਤੇ ਰਾਹੁਲ ਮੀਟਿੰਗ 'ਚੋਂ ਨਿਕਲੇ, ਨਹੀਂ ਹੋਣਗੇ ਚੋਣ ਪ੍ਰਕਿਰਿਆ ਦਾ ਹਿੱਸਾ - ਕਾਂਗਰਸ ਵਰਕਿੰਗ ਕਮੇਟੀ

ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚੋਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਬਾਹਰ ਆ ਗਏ ਹਨ। ਨਵੇਂ ਪ੍ਰਧਾਨ ਦੀ ਚੋਣ ਲਈ ਪਾਰਟੀ ਦੇ 5 ਗੁਰੱਪਾਂ ਦੀ ਬੈਠਕ ਹਲੇ ਵੀ ਜਾਰੀ ਹੈ। ਕਾਂਗਰਸ ਵਰਕਿੰਗ ਕਮੇਟੀ ਨੂੰ ਖੇਤਰਾਂ ਮੁਤਾਬਰ 5 ਜ਼ੋਨਾਂ ਵਿੱਚ ਵੰਡਿਆ ਗਿਆ ਹੈ।

ਫ਼ੋਟੋ
author img

By

Published : Aug 10, 2019, 1:26 PM IST

Updated : Aug 10, 2019, 2:07 PM IST

ਨਵੀਂ ਦਿੱਲੀ: ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਦੇ ਨਾਮ 'ਤੇ ਸਹਿਮਤੀ ਬਣਾਉਣ ਦੀ ਪ੍ਰਕਿਰਿਆ ਤੋਂ ਆਪਣੇ ਆਪ ਨੂੰ ਦੂਰ ਕਰਨ ਦਾ ਫੈਸਲਾ ਲਿਆ ਹੈ। ਦੋਹਾਂ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਛੱਡ ਕੇ ਬਾਹਰ ਆ ਗਏ ਹਨ। ਬੈਠਕ ਤੋਂ ਬਾਹਰ ਆ ਕੇ ਸੋਨੀਆ ਨੇ ਕਿਹਾ, "ਅਸੀਂ ਸਹਿਮਤੀ ਬਣਾਉਣ ਦੀ ਪ੍ਰਕਿਰਿਆ ਦਾ ਹਿੱਸਾ ਨਹੀਂ ਹੋਵਾਂਗੇ, ਇਸ ਲਈ ਅਸੀਂ ਜਾ ਰਹੇ ਹਾਂ।" ਦੱਸਣਯੋਗ ਹੈ ਕਿ ਪ੍ਰਿਅੰਕਾ ਗਾਂਧੀ ਇਸ ਵਰਕਿੰਗ ਕਮੇਟੀ ਦੀ ਬੈਠਕ ਵਿੱਚ ਮੌਜੂਦ ਹੈ।

23 ਮਈ ਨੂੰ ਲੋਕ ਸਭਾ ਚੋਣ ਨਤੀਜੇ ਆਉਣ ਤੋਂ ਬਾਅਦ, ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਇਹ ਵੀ ਕਿਹਾ ਕਿ ਨਵਾਂ ਪ੍ਰਧਾਨ ਗਾਂਧੀ ਪਰਿਵਾਰ ਵਿੱਚੋਂ ਨਹੀਂ ਹੋਵੇਗਾ। ਉਨ੍ਹਾਂ ਨੇ ਪਾਰਟੀ ਵਿੱਚ ਸਹੀ ਚੋਣ ਪ੍ਰਕਿਰਿਆ ਦੇ ਤਹਿਤ ਨਵੇਂ ਪ੍ਰਧਾਨ ਦੀ ਚੋਣ ਕਰਨ ’ਤੇ ਜ਼ੋਰ ਦਿੱਤਾ ਸੀ। ਰਾਹੁਲ ਅਤੇ ਸੋਨੀਆ ਨੇ ਸੀਡਬਲਯੂਸੀ ਦੀ ਬੈਠਕ ਛੱਡ ਕੇ ਇਹ ਪੁਸ਼ਟੀ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਨਵੇਂ ਪ੍ਰਧਾਨ ਦੀ ਚੋਣ ਪ੍ਰਕਿਰਿਆ ਦਾ ਗਾਂਧੀ ਪਰਿਵਾਰ 'ਤੇ ਕੋਈ ਅਸਰ ਨਹੀਂ ਪਏਗਾ ਅਤੇ ਸਹਿਮਤੀ ਦੇ ਅਧਾਰ' ਤੇ ਨਵੇਂ ਪ੍ਰਧਾਨ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ।

ਫ਼ੋਟੋ
ਫ਼ੋਟੋ
ਫ਼ੋਟੋ
ਫ਼ੋਟੋ

ਇਸ ਤੋਂ ਪਹਿਲਾਂ ਪਾਰਟੀ ਦੀ ਵਰਕਿੰਗ ਕਮੇਟੀ ਦੀ ਇੱਕ ਮਹੱਤਵਪੂਰਨ ਬੈਠਕ ਅੱਜ ਸਵੇਰੇ ਦਿੱਲੀ ਵਿੱਚ ਸ਼ੁਰੂ ਹੋਈ। ਪਾਰਟੀ ਦੇ ਸਾਰੇ ਸੂਬਾਈ ਪ੍ਰਧਾਨਾਂ ਅਤੇ ਰਾਸ਼ਟਰੀ ਨੇਤਾਵਾਂ ਨੂੰ ਇਸ ਮੀਟਿੰਗ ਵਿੱਚ ਸੱਦਾ ਦਿੱਤਾ ਗਿਆ ਹੈ। ਬੈਠਕ 'ਚ ਜ਼ੋਨ ਦੇ ਮੁਤਾਬਕ ਸੁਝਾਅ ਲਈ ਆਗੂਆਂ ਦੀਆਂ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਨਾਮ ਵੀ ਸ਼ਾਮਲ ਕੀਤੇ ਗਏ ਸਨ। ਪਰ, ਸੋਨੀਆ ਗਾਂਧੀ ਨੇ ਇਸ ‘ਤੇ ਇਤਰਾਜ਼ ਜਤਾਇਆ ਅਤੇ ਕਿਹਾ ਕਿ ਉਹ ਅਤੇ ਰਾਹੁਲ ਗਾਂਧੀ ਪ੍ਰਧਾਨ ਦੀ ਚੋਣ ਦੀ ਪ੍ਰਕਿਰਿਆ ਦਾ ਹਿੱਸਾ ਨਹੀਂ ਹੋ ਸਕਦੇ।

ਦੇਸ਼ 'ਚ ਮੀਂਹ ਤੇ ਹੜ੍ਹ ਨਾਲ ਵਿਗੜੇ ਹਾਲਾਤ, ਕੇਰਲਾ 'ਚ ਹੁਣ ਤੱਕ 42 ਮੌਤਾਂ

ਕਾਂਗਰਸ ਵਰਕਿੰਗ ਕਮੇਟੀ ਨੂੰ ਖੇਤਰਾਂ ਮੁਤਾਬਰ 5 ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਇਸ ਜ਼ੋਨ ਦੇ ਆਗੂ ਕਾਂਗਰਸ ਦੇ ਵਿਧਾਇਕ ਦਲ ਦੇ ਨੇਤਾਵਾਂ, ਕਾਂਗਰਸ ਦੇ ਸੂਬਾਈ ਪ੍ਰਧਾਨਾਂ, ਸੰਸਦ ਮੈਂਬਰਾਂ ਅਤੇ ਪ੍ਰਧਾਨ ਦੇ ਅਹੁਦੇ ਲਈ ਸਕੱਤਰਾਂ ਨਾਲ ਗੱਲਬਾਤ ਕਰਨਗੇ। ਨਵੇਂ ਪ੍ਰਧਾਨ ਦੀ ਚੋਣ ਲਈ ਪਾਰਟੀ ਦੇ 5 ਗੁਰਪ ਬੈਠਕ ਕਰ ਰਹੇ ਹਨ। ਹੁਣ ਪਾਰਟੀ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਹੀ ਨਤੀਜ਼ੇ ਸਾਹਮਣੇ ਆਉਣਗੇ।

Intro:Body:

CWC meet

Conclusion:
Last Updated : Aug 10, 2019, 2:07 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.