ਨਵੀਂ ਦਿੱਲੀ : ਸੋਨੀਆ ਗਾਂਧੀ ਨੂੰ ਕਾਂਗਰਸ ਦਾ ਅੰਤਰਿਮ ਪ੍ਰਧਾਨ ਥਾਪਿਆ ਗਿਆ ਹੈ। ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਕੀਤਾ ਗਿਆ ਹੈ।
-
Congress Working Committee unanimously names Smt. Sonia Gandhi as Interim President. pic.twitter.com/pqoZKZchqe
— Congress (@INCIndia) August 10, 2019 " class="align-text-top noRightClick twitterSection" data="
">Congress Working Committee unanimously names Smt. Sonia Gandhi as Interim President. pic.twitter.com/pqoZKZchqe
— Congress (@INCIndia) August 10, 2019Congress Working Committee unanimously names Smt. Sonia Gandhi as Interim President. pic.twitter.com/pqoZKZchqe
— Congress (@INCIndia) August 10, 2019
ਜਾਣਕਾਰੀ ਮੁਤਾਬਕ ਕਾਂਗਰਸ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਪਾਰਟੀ ਦੀ ਮੈਰਾਥਨ ਮੀਟਿੰਗ ਸਵੇਰ ਤੋਂ ਚੱਲ ਰਹੀ ਹੈ। ਇਹ ਮੀਟਿੰਗ ਤਕਰੀਬਨ 11 ਘੰਟੇ ਤੱਕ ਚੱਲੀ।
ਤੁਹਾਨੂੰ ਦੱਸ ਦਈਏ ਕਿ ਅੱਜ ਸਵੇਰੇ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਨਵੇਂ ਪ੍ਰਧਾਨ ਨੂੰ ਚੁਣਨ ਲਈ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਕਾਂਗਰਸ ਕਾਰਜਕਾਰੀ ਕਮੇਟੀ ਦੀ ਅਹਿਮ ਮੀਟਿੰਗ ਹੋਈ ਸੀ।
ਸੀਡਬਲਿਊਸੀ ਦੀ ਮੀਟਿੰਗ ਨੂੰ 5 ਗਰੁੱਪਾਂ ਵਿੱਚ ਵੰਡ ਕੇ ਇਹ ਫ਼ੈਸਲਾ ਕੀਤਾ ਗਿਆ। ਇੰਨ੍ਹਾਂ ਗਰੁੱਪਾਂ ਨੂੰ ਖੇਤਰਾਂ ਮੁਤਾਬਕ ਵੰਡਿਆ ਗਿਆ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ 'ਤੇ ਰੂਸ ਨੇ ਭਾਰਤ ਦਾ ਕੀਤਾ ਸਮਰਥਨ
ਇਸ ਤੋਂ ਪਹਿਲਾਂ ਬੀਤੇ ਦਿਨੀ ਸੋਨੀਆ ਗਾਂਧੀ ਦੇ ਘਰ ਵਿਖੇ ਇੱਕ ਮੀਟਿੰਗ ਹੋਈ ਸੀ, ਜਿਸ ਵਿੱਚ ਕਾਂਗਰਸ ਦੇ ਸੀਨੀਅਰ ਨੇਤਾਵਾਂ ਤੋਂ ਇਲਾਵਾ ਸੂਬਿਆਂ ਦੇ ਪ੍ਰਧਾਨ ਅਤੇ ਵਿਧਾਇਕ ਦਲਾਂ ਦੇ ਨੇਤਾ ਵੀ ਮੌਜੂਦ ਸਨ।