ਨਵੀਂ ਦਿੱਲੀ: ਸਾਲ 1984 ਵਿੱਚ ਇਸ ਦਿਨ (31 ਅਕਤੂਬਰ) ਨੂੰ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਕਰ ਦਿੱਤਾ ਗਿਆ ਸੀ। ਅੱਜ ਇੰਦਰਾ ਗਾਂਧੀ ਦੀ 35 ਵੀਂ ਬਰਸੀ ਮੌਕੇ ਕਾਂਗਰਸ ਨੇਤਾਵਾਂ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਯਾਦ ਕੀਤਾ ਹੈ।
ਅੱਜ ਸਵੇਰੇ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਇੰਦਰਾ ਗਾਂਧੀ ਦੀ ਬਰਸੀ ਮੌਕੇ ਦਿੱਲੀ ਦੇ ਸ਼ਕਤੀ ਸਥਾਨ ਪਹੁੰਚੇ ਅਤੇ ਉਨ੍ਹਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਯੂਪੀਏ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਣੇ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਨੂੰ ਦਿੱਲੀ ਦੇ ਸ਼ਕਤੀ ਸਥਲ 'ਤੇ ਸ਼ਰਧਾਂਜਲੀ ਦਿੱਤੀ ਗਈ।

ਇਹ ਵੀ ਪੜ੍ਹੋ: ਸਰਦਾਰ ਪਟੇਲ ਜਯੰਤੀ: ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਅੱਜ ਜਾਣਗੇ 'ਸਟੈਚੂ ਆਫ ਯੂਨਿਟੀ'
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਮੌਕੇ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਪੀਐਮ ਮੋਦੀ ਨੇ ਇਸ ਮੌਕੇ ਟਵੀਟ ਕਰਕੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਯਾਦ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸਨਿਮਰ ਸ਼ਰਧਾਂਜਲੀ।
ਜ਼ਿਕਰਯੋਗ ਹੈ ਕਿ ਇੰਦਰਾ ਗਾਂਧੀ ਇੱਕ ਭਾਰਤੀ ਰਾਜਨੀਤਕ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਕੇਂਦਰੀ ਸ਼ਖਸੀਅਤ ਸੀ। ਉਸ ਨੇ ਜਨਵਰੀ 1966 ਤੋਂ ਮਾਰਚ 1977 ਤੱਕ ਅਤੇ ਫਿਰ ਜਨਵਰੀ 1980 ਤੋਂ ਅਕਤੂਬਰ 1984 ਤੱਕ ਭਾਰਤ ਦੀ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ ਸੀ। ਇੰਦਰਾ ਗਾਂਧੀ ਨੇ ਪ੍ਰਧਾਨ ਮੰਤਰੀ ਦੀ ਜ਼ਿੰਮੇਵਾਰੀ ਨਿਭਾਉਣ ਤੋਂ ਪਹਿਲਾਂ ਸੂਚਨਾ ਅਤੇ ਪ੍ਰਸਾਰਣ ਵਿਭਾਗ ਵਿਚ ਮੰਤਰੀ ਵਜੋਂ ਸੇਵਾ ਨਿਭਾਈ ਸੀ। ਇਹ ਲਾਲ ਕ੍ਰਿਸ਼ਨ ਅਡਵਾਨੀ ਦੇ ਮੰਤਰੀ ਮੰਡਲ ਦੌਰਾਨ ਇੱਕ ਸੰਖੇਪ ਅਰਸੇ ਲਈ ਹੋਇਆ ਸੀ।