ETV Bharat / bharat

ਕੋਵਿਡ -19: ਦੇਸ਼ 'ਚ ਪਿਛਲੇ 24 ਘੰਟਿਆਂ ਦਾ ਰਿਕਾਰਡ, 1,752 ਨਵੇਂ ਮਰੀਜ਼, 37 ਮੌਤਾਂ - ਕੋਰੋਨਾ ਵਾਇਰਸ

ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ ਪੀੜਤਾਂ ਦੀ ਗਿਣਤੀ 23 ਹਜ਼ਾਰ ਤੋਂ ਪਾਰ ਹੋ ਗਈ ਹੈ। ਸਿਹਤ ਮੰਤਰਾਲੇ ਨੇ ਦੇਸ਼ ਦੇ 5 ਸੂਬਿਆਂ ਦੀ ਹਾਲਤ ਗੰਭੀਰ ਦੱਸੀ ਹੈ।

india corona
ਕੋਵਿਡ -19
author img

By

Published : Apr 25, 2020, 9:44 AM IST

ਨਵੀਂ ਦਿੱਲੀ: ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਨਵੇਂ ਕੋਰੋਨਾ ਵਾਇਰਸ ਪੀੜਤਾਂ ਦੇ 1,752 ਕੇਸ ਸਾਹਮਣੇ ਆਏ ਤੇ 37 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਸਿਹਤ ਮੰਤਰਾਲੇ ਦੇ ਜੁਆਇੰਟ ਸਕੱਤਰ ਲਵ ਅਗਰਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਵਿੱਚ ਪੀੜਤਾਂ ਦੀ ਗਿਣਤੀ ਵੱਧ ਕੇ 23,452 ਹੋ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 723 ਹੋ ਗਈ ਹੈ। ਮਹਾਰਾਸ਼ਟਰ, ਗੁਜਰਾਤ, ਮੱਧ ਪ੍ਰਦੇਸ਼ ਅਤੇ ਦਿੱਲੀ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ ਤੇ ਇਨ੍ਹਾਂ ਚਾਰਾਂ ਰਾਜਾਂ ਵਿੱਚ ਪੀੜਤਾਂ ਦੇ ਮਾਮਲੇ ਵੀ ਵੱਧ ਹਨ।

ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਗੰਭੀਰ ਦੱਸਦਿਆਂ ਦੇਸ਼ ਦੇ ਪੰਜ ਨਵੇਂ ਖੇਤਰਾਂ ਵਿੱਚ ਇਕ ਅੰਤਰ-ਮੰਤਰੀ ਕਮੇਟੀ ਭੇਜਣ ਦਾ ਫੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਅਹਿਮਦਾਬਾਦ, ਸੂਰਤ, ਠਾਣੇ, ਹੈਦਰਾਬਾਦ ਤੇ ਚੇਨੱਈ ਵਿੱਚ ਸਥਿਤੀ ਨਾਜ਼ੁਕ ਹੈ। ਇਸ ਲਈ ਚਾਰ ਨਵੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।

ਮਹਾਰਾਸ਼ਟਰ ਦੇ ਠਾਣੇ ਸ਼ਹਿਰ ਲਈ ਪਹਿਲਾਂ ਤੋਂ ਮੌਜੂਦ ਕਮੇਟੀ ਦੇ ਕੰਮ ਦਾ ਵਿਸਤਾਰ ਕੀਤਾ ਗਿਆ ਹੈ। ਨਵੀਂ ਬਣੀ ਕਮੇਟੀ ਵਿੱਚ 2 ਟੀਮਾਂ ਗੁਜਰਾਤ ਦੇ 2 ਸ਼ਹਿਰਾਂ ਵਿੱਚ ਜਾਣਗੀਆਂ। ਇਕ ਟੀਮ ਤੇਲੰਗਾਨਾ ਦੇ ਹੈਦਰਾਬਾਦ ਅਤੇ ਇਕ ਤਾਮਿਲਨਾਡੂ ਵਿੱਚ ਚੇਨੱਈ ਜਾਵੇਗੀ। ਪਹਿਲਾਂ ਤੋਂ ਮੌਜੂਦ ਮੁੰਬਈ-ਪੁਣੇ ਦੀ ਟੀਮ ਮਹਾਰਾਸ਼ਟਰ ਦੇ ਠਾਣੇ ਵਿੱਚ ਕੰਮ ਕਰੇਗੀ।

ਇਹ ਕਮੇਟੀਆਂ ਪਹਿਲਾਂ ਬਣੀਆਂ ਕਮੇਟੀਆਂ ਵਾਂਗ ਕੋਰੋਨਾ ਪ੍ਰਬੰਧਨ ਵਿੱਚ ਰਾਜ ਸਰਕਾਰ ਦਾ ਸਮਰਥਨ ਕਰਨਗੀਆਂ। ਮੱਧ ਪ੍ਰਦੇਸ਼ ਦੇ ਇੰਦੌਰ ਗਈ ਟੀਮ ਨੇ ਦੱਸਿਆ ਹੈ ਕਿ ਸ਼ਹਿਰ ਵਿੱਚ 171 ਕੰਟੋਨਮੈਂਟਜ਼ੋਨ ਹਨ, ਜਿਨ੍ਹਾਂ ਵਿਚੋਂ 30 ਦੀ ਹਾਲਤ ਗੰਭੀਰ ਹੈ। ਮੁੰਬਈ ਦੇ ਧਾਰਾਵੀ ਵਿਚ ਅੰਤਰ-ਮੰਤਰਾਲੇ ਦੀ ਟੀਮ ਨੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਢੁਕਵੀਂ ਥਾਂਵਾਂ 'ਤੇ ਚਲਿਤ ਪਖਾਨੇ ਬਣਾਉਣ ਲਈ ਕਿਹਾ ਹੈ।

ਮਹਾਰਾਸ਼ਟਰ: ਸ਼ੁੱਕਰਵਾਰ ਨੂੰ ਮਹਾਰਾਸ਼ਟਰ ਵਿੱਚ 394 ਨਵੇਂ ਕੋਰੋਨਾ ਵਾਇਰਸ ਪੀੜਤਾਂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਰਾਜ ਵਿਚ ਪੀੜਤਾਂ ਦੀ ਗਿਣਤੀ 6,817 ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਦਿਨ ਵਿੱਚ 18 ਲੋਕਾਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 301 ਹੋ ਗਈ ਹੈ। 117 ਲੋਕਾਂ ਨੂੰ ਇਲਾਜ ਤੋਂ ਬਾਅਦ ਸ਼ੁੱਕਰਵਾਰ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਹੁਣ ਤੱਕ 957 ਲੋਕ ਇਸ ਵਾਇਰਸ ਦੀ ਲਾਗ ਤੋਂ ਠੀਕ ਹੋ ਚੁੱਕੇ ਹਨ।

ਛੱਤੀਸਗੜ੍ਹ: ਕੋਰੋਨਾ ਵਾਇਰਸ ਨਾਲ ਪੀੜਤ 2 ਮਰੀਜ਼ਾਂ ਨੂੰ ਇਲਾਜ ਤੋਂ ਬਾਅਦ ਸ਼ੁੱਕਰਵਾਰ ਨੂੰ ਰਾਏਪੁਰ ਦੇ ਏਮਜ਼ ਤੋਂ ਛੁੱਟੀ ਦੇ ਦਿੱਤੀ ਗਈ। ਰਾਜ ਵਿੱਚ ਹੁਣ ਤੱਕ 30 ਲੋਕਾਂ ਨੂੰ ਵਾਇਰਸ ਦੇ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। 6 ਵਿਅਕਤੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਉੜੀਸਾ: ਭਦੜਕ ਜ਼ਿਲ੍ਹੇ ਦੇ 40 ਸਾਲਾ ਵਿਅਕਤੀ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਪਾਇਆ ਗਿਆ ਹੈ। ਉਸਨੇ ਕੋਲਕਾਤਾ ਦੀ ਯਾਤਰਾ ਕੀਤੀ ਸੀ। ਰਾਜ ਵਿੱਚ ਪੀੜਤਾਂ ਦੀ ਗਿਣਤੀ ਹੁਣ 90 ਹੋ ਗਈ ਹੈ। ਰਾਜ ਵਿੱਚ ਕੋਵਿਡ -19 ਦੇ 90 ਮਾਮਲਿਆਂ ਵਿਚੋਂ 56 ਹਸਪਤਾਲ ਵਿੱਚ ਜ਼ੇਰੇ ਇਲਾਜ ਹਨ, 33 ਵਿਅਕਤੀ ਠੀਕ ਹੋਏ ਹਨ।

ਯੂਪੀ: ਸ਼ੁੱਕਰਵਾਰ ਨੂੰ, ਰਾਜ ਵਿੱਚ ਕੋਰੋਨਾ ਪੌਜ਼ੀਟਿਵ ਦੇ 111 ਨਵੇਂ ਮਰੀਜ਼ ਸਾਹਮਣੇ ਆਏ ਹਨ, ਇਨ੍ਹਾਂ ਵਿਚੋਂ 29 ਇਕੱਲੇ ਕਾਨਪੁਰ ਦੇ ਰਹਿਣ ਵਾਲੇ ਹਨ। ਸਭ ਤੋਂ ਵੱਧ ਮਰੀਜ਼ 25 ਸਹਾਰਨਪੁਰ ਵਿੱਚ ਪਾਏ ਗਏ ਹਨ। ਇਸ ਤਰ੍ਹਾਂ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 1,621 ਤੱਕ ਪਹੁੰਚ ਗਈ ਹੈ। ਇਸ ਵਿੱਚ ਤਬਲੀਗੀ ਜਮਾਤ ਦੇ 962 ਵਿਅਕਤੀ ਸ਼ਾਮਲ ਹਨ।

ਰਾਜ ਵਿੱਚ ਕੋਰੋਨਾ ਤੋਂ 57 ਜ਼ਿਲ੍ਹੇ ਪ੍ਰਭਾਵਿਤ ਹਨ। 226 ਮਰੀਜ਼ ਠੀਕ ਹੋਏ ਹਨ ਤੇ ਘਰ ਵਾਪਸ ਚਲੇ ਗਏ ਹਨ। ਕੋਰੋਨਾ ਵਾਇਰਸ ਕਾਰਨ ਹੁਣ ਤੱਕ ਉਤਰ ਪ੍ਰਦੇਸ਼ ਵਿੱਚ 25 ਮੌਤਾਂ ਹੋ ਚੁੱਕੀਆਂ ਹਨ। ਆਗਰਾ ਵਿੱਚ 7 ਅਤੇ ਮੁਰਾਦਾਬਾਦ ਵਿੱਚ 5 ਮੌਤਾਂ ਹੋ ਚੁੱਕੀਆਂ ਹਨ।

ਰਾਜਸਥਾਨ: ਸੂਬੇ ਵਿੱਚ ਇਕ ਹੋਰ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋ ਗਈ। ਰਾਜ ਵਿੱਚ ਪੀੜਤਾਂ ਦੀ ਗਿਣਤੀ ਸ਼ੁੱਕਰਵਾਰ ਸਵੇਰੇ 2000 ਹੋ ਗਈ। ਰਾਜ ਵਿੱਚ ਕੋਰੋਨਾ ਨਾਲ ਹੁਣ ਤੱਕ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ੁੱਕਰਵਾਰ ਸਵੇਰੇ 9 ਵਜੇ ਤੱਕ 36 ਨਵੇਂ ਮਾਮਲੇ ਸਾਹਮਣੇ ਆਏ।

ਗੁਜਰਾਤ: ਅਹਿਮਦਾਬਾਦ ਵਿੱਚ ਤਾਇਨਾਤ ਇੱਕ ਮਹਿਲਾ ਸਹਾਇਕ ਪੁਲਿਸ ਕਮਿਸ਼ਨਰ ਦੇ ਕੋਰੋਨਾ ਪੀੜਤ ਪਾਏ ਜਾਣ ਦੇ ਨਾਲ ਹੀ, ਸ਼ੁੱਕਰਵਾਰ ਨੂੰ ਗੁਜਰਾਤ ਵਿੱਚ ਪੀੜਤ ਵਿਅਕਤੀਆਂ ਦੀ ਗਿਣਤੀ 191 ਹੋ ਗਈ ਹੈ। ਏਸੀਪੀ ਦੇ ਪੀੜਤ ਹੋਣ ਤੋਂ ਬਾਅਦ ਲਗਭਗ 200 ਪੁਲਿਸ ਮੁਲਾਜ਼ਮਾਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ। ਵਡੋਦਰਾ ਦੇ ਮਿਲਟਰੀ ਸੈਂਟਰ ਦੇ 3 ਸਿਖਿਆਰਥੀ ਵੀ ਕੋਰੋਨਾ ਪੀੜਤ ਪਾਏ ਗਏ ਹਨ।

ਬਿਹਾਰ: ਬਿਹਾਰ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ 27 ਨਵੇਂ ਮਰੀਜ਼ਾਂ ਦੀ ਪਛਾਣ ਕੀਤੀ ਗਈ। ਇਕੱਲੇ ਮੁੰਗੇਰ ਦੇ 21 ਮਰੀਜ਼ ਹਨ। ਇਸ ਦੇ ਨਾਲ ਹੀ ਕੋਰੋਨਾ ਪੀੜਤਾਂ ਦਾ ਅੰਕੜਾ 197 ਹੋ ਗਿਆ। ਜਿਵੇਂ-ਜਿਵੇਂ ਬਿਹਾਰ ਵਿੱਚ ਜਾਂਚ ਦੀ ਗਤੀ ਵਧ ਰਹੀ ਹੈ, ਉਵੇਂ ਹੀ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ।

ਝਾਰਖੰਡ: ਝਾਰਖੰਡ ਵਿੱਚ ਸ਼ੁੱਕਰਵਾਰ ਨੂੰ ਇੱਕ ਪੀੜਤ ਮਰੀਜ਼ ਮਿਲਿਆ। ਇਹ ਮਰੀਜ਼ ਦੇਵਘਰ ਦੇ ਸਾਰਵਾਂ ਬਲਾਕ ਦੇ ਪਿੰਡ ਭੁਰਕੁੰਡਾ ਦਾ ਰਹਿਣ ਵਾਲਾ ਹੈ। ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਡਾ. ਨਿਤਿਨ ਮਦਾਨ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਤਰ੍ਹਾਂ ਜਿੱਥੇ ਦੇਵਘਰ ਵਿੱਚ ਪੀੜਤਾਂ ਦੀ ਗਿਣਤੀ 2 ਹੋ ਗਈ ਹੈ, ਉਥੇ ਝਾਰਖੰਡ ਵਿੱਚ ਪੀੜਤ ਮਰੀਜ਼ਾਂ ਦੀ ਕੁੱਲ ਸੰਖਿਆ 57 ਹੋ ਗਈ ਹੈ।

ਪੰਜਾਬ: ਸੂਬੇ ਵਿੱਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ ਨਵੇਂ 11 ਮਾਮਲੇ ਸਾਹਮਣੇ ਆਏ ਜਿਸ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 299 ਹੋ ਗਈ ਹੈ। ਇਨ੍ਹਾਂ 11 ਨਵੇਂ ਮਾਮਲਿਆਂ ਵਿੱਚੋਂ 6 ਪਟਿਆਲਾ, 1 ਜਲੰਧਰ, 1 ਅੰਮ੍ਰਿਤਸਰ, 1 ਲੁਧਿਆਣਾ ਅਤੇ 2 ਮਾਨਸਾ ਤੋਂ ਸਾਹਮਣੇ ਆਏ ਹਨ। ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਕਾਰਨ ਕੁੱਲ 17 ਲੋਕਾਂ ਦੀ ਮੌਤ ਹੋਈ ਹੈ।

ਇਹ ਵੀ ਪੜ੍ਹੋ: ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 298 ਹੋਈ, 17 ਮੌਤਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.