ਲੇਹ: ਚੀਨ ਸਰਹੱਦ ਮਾਮਲੇ 'ਤੇ ਬੋਲੇ ਰਾਜਨਾਥ, 'ਕੋਈ ਵੀ ਸਾਡੀ ਇੱਕ ਇੰਚ ਜ਼ਮੀਨ ਨਹੀਂ ਖੋਹ ਸਕਦਾ' - ਭਾਰਤ
ਰੱਖਿਆ ਮੰਤਰੀ ਰਾਜਨਾਥ ਸਿੰਘ ਲੱਦਾਖ ਅਤੇ ਜੰਮੂ ਕਸ਼ਮੀਰ ਦੇ 2 ਦਿਨਾਂ ਦੌਰੇ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਫੌਜ਼ੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੋਈ ਵੀ ਭਾਰਤ ਦੀ ਇੱਕ ਇੰਚ ਜ਼ਮੀਨ ਨਹੀਂ ਲੈ ਸਕਦਾ ਹੈ। ਭਾਰਤੀ ਫੌਜ 'ਤੇ ਸਾਨੂੰ ਮਾਣ ਹੈ। ਮੈਂ ਫੌਜੀਆਂ ਵਿੱਚ ਸ਼ਾਮਲ ਹੋ ਕੇ ਮਾਣ ਮਹਿਸੂਸ ਕਰ ਰਹਾ ਹਾਂ।
ਲੇਹ: ਅਸਲ ਕੰਟਰੋਲ ਰੇਖਾ (ਐਲਏਸੀ) ਦਾ ਜਾਇਜ਼ਾ ਲੈਣ ਲਈ ਲੇਹ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫੌਜ਼ੀਆਂ ਨੂੰ ਸੰਬੋਧਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਭਾਰਤ ਦੀ ਇੱਕ ਇੰਚ ਜ਼ਮੀਨ ਨਹੀਂ ਲੈ ਸਕਦਾ ਹੈ। ਭਾਰਤੀ ਫੌਜ 'ਤੇ ਸਾਨੂੰ ਮਾਣ ਹੈ। ਮੈਂ ਫੌਜੀਆਂ ਵਿੱਚ ਸ਼ਾਮਲ ਹੋ ਕੇ ਮਾਣ ਮਹਿਸੂਸ ਕਰ ਰਹਾ ਹਾਂ। ਸਾਡੇ ਫੌਜ਼ੀਆਂ ਨੇ ਸ਼ਹਾਦਤ ਦਿੱਤੀ ਹੈ। 130 ਕਰੋੜ ਭਾਰਤੀਆਂ ਨੂੰ ਵੀ ਇਸ ਦਾ ਦੁੱਖ ਹੈ।
ਲੇਹ ਵਿੱਚ ਲੀਕੁੰਗ ਚੌਕੀ 'ਤੇ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜੋ ਕੁੱਝ ਵੀ ਹੁਣ ਤੱਕ ਗੱਲਬਾਤ ਅੱਗੇ ਵਧੀ ਹੈ, ਉਸ ਨਾਲ ਮਾਮਲਾ ਹਲ ਹੋਣਾ ਚਾਹੀਦਾ ਹੈ। ਸਿੰਘ ਨੇ ਕਿਹਾ ਕਿ ਮੈਂ ਇਸ ਗੱਲ ਦੀ ਗਰੰਟੀ ਨਹੀਂ ਦੇ ਸਕਦਾ ਕਿ ਇਸ ਦਾ ਹੱਲ ਕਿਸ ਹੱਦ ਤਕ ਹੋਵੇਗਾ, ਪਰ ਮੈਂ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਭਾਰਤ ਦੀ ਇੱਕ ਇੰਚ ਜ਼ਮੀਨ ਵੀ ਦੁਨੀਆ ਦੀ ਕੋਈ ਤਾਕਤ ਨਹੀਂ ਛੂਹ ਸਕਦੀ, ਕੋਈ ਵੀ ਇਸ ਉੱਤੇ ਕਬਜ਼ਾ ਨਹੀਂ ਕਰ ਸਕਦਾ।
ਫੌਜੀਆਂ ਨੂੰ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਨੇ ਕਿਹਾ ਕਿ ਭਾਰਤ ਦੁਨੀਆ ਦਾ ਇਕਲੌਤਾ ਦੇਸ਼ ਹੈ ਜਿਸ ਨੇ ਪੂਰੀ ਦੁਨੀਆ ਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ ਹੈ। ਅਸੀਂ ਕਦੇ ਕਿਸੇ ਦੇਸ਼ ਉੱਤੇ ਹਮਲਾ ਨਹੀਂ ਕੀਤਾ ਅਤੇ ਨਾ ਹੀ ਅਸੀਂ ਕਿਸੇ ਦੇਸ਼ ਦੀ ਧਰਤੀ ਉੱਤੇ ਕਬਜ਼ਾ ਕੀਤਾ ਹੈ। ਭਾਰਤ ਨੇ ਵਸੁਧੈਵ ਕੁਟੰਬਕਮ ਦਾ ਸੰਦੇਸ਼ ਦਿੱਤਾ ਹੈ।
ਰਾਜਨਾਥ ਸਿੰਘ ਨੇ ਕਿਹਾ ਕਿ ਅਸੀਂ ਅਸ਼ਾਂਤੀ ਨਹੀਂ ਚਾਹੁੰਦੇ, ਅਸੀਂ ਸ਼ਾਂਤੀ ਚਾਹੁੰਦੇ ਹਾਂ। ਸਾਡਾ ਚਰਿੱਤਰ ਰਿਹਾ ਹੈ ਕਿ ਅਸੀਂ ਕਦੇ ਕਿਸੇ ਦੇਸ਼ ਦੇ ਸਵੈ-ਮਾਣ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਜੇ ਭਾਰਤ ਦੀ ਸਵੈ-ਮਾਣ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਅਸੀਂ ਇਸ ਨੂੰ ਬਰਦਾਸ਼ਤ ਨਹੀਂ ਕਰਾਂਗੇ ਅਤੇ ਇਸ ਦਾ ਢੁਕਵਾਂ ਜਵਾਬ ਦੇਵਾਂਗੇ।
ਰਾਜਨਾਥ ਸਿੰਘ ਨੇ ਕਿਹਾ ਕਿ ਸਾਨੂੰ ਭਾਰਤੀ ਫੌਜ ‘ਤੇ ਮਾਣ ਹੈ। ਮੈਂ ਫੌਜੀਆਂ ਵਿੱਚ ਸ਼ਾਮਲ ਹੋ ਕੇ ਮਾਣ ਮਹਿਸੂਸ ਕਰਦਾ ਹਾਂ, ਸਾਡੇ ਫੌਜ਼ੀਆਂ ਨੇ ਸ਼ਹਾਦਤ ਦਿੱਤੀ ਹੈ। 130 ਕਰੋੜ ਭਾਰਤੀਆਂ ਨੂੰ ਵੀ ਇਸਦਾ ਦੁੱਖ ਹੈ। ਭਾਰਤ ਦੀ ਅਗਵਾਈ ਮਜ਼ਬੂਤ ਹੈ। ਸਾਨੂੰ ਨਰਿੰਦਰ ਮੋਦੀ ਵਰਗਾ ਪ੍ਰਧਾਨ ਮੰਤਰੀ ਮਿਲਿਆ ਹੈ। ਫੈਸਲਾ ਲੈਣ ਵਾਲਾ ਪ੍ਰਧਾਨ ਮੰਤਰੀ ਮਿਲਿਆ ਹੈ।