ETV Bharat / bharat

ਦਿੱਲੀ ਵਿਧਾਨ ਸਭਾ ਚੋਣਾਂ: ਕੇਜਰੀਵਾਲ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

author img

By

Published : Jan 21, 2020, 6:59 PM IST

Updated : Jan 21, 2020, 7:18 PM IST

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ 2020 ਚੋਣਾਂ ਲਈ ਨਵੀਂ ਦਿੱਲੀ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ।

ਦਿੱਲੀ ਵਿਧਾਨ ਸਭਾ ਚੋਣਾਂ
ਕੇਜਰੀਵਾਲ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

ਨਵੀਂ ਦਿੱਲੀ: ਸੱਤ ਘੰਟੇ ਦੇ ਲੰਮੇ ਇੰਤਜ਼ਾਰ ਤੋਂ ਬਾਅਦ ਆਖ਼ਰਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਉਨ੍ਹਾਂ ਨੇ ਦਿੱਲੀ ਦੇ ਜਾਮਨਗਰ ਹਾਉਸ ਵਿਖੇ ਨਵੀਂ ਦਿੱਲੀ ਸੀਟ ਤੋਂ ਪਰਚਾ ਭਰਿਆ ਹੈ। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਲੰਮਾ ਸਮਾਂ ਇੰਤਜ਼ਾਰ ਕਰਨਾ ਪਿਆ।

ਇਸ ਤੋਂ ਪਹਿਲਾ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਉਹ ਆਪਣੀ ਨਾਮਜ਼ਦਗੀ ਦਾਖ਼ਲ ਕਰਨ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੇ ਟਵੀਟ 'ਚ ਕਿਹਾ, "ਮੈਂ ਫਾਰਮ ਭਰਨ ਦੀ ਉਡੀਕ ਕਰ ਰਿਹਾ ਹਾਂ, ਮੇਰਾ ਟੋਕਨ ਨੰਬਰ 45 ਹੈ। ਬਹੁਤ ਸਾਰੇ ਲੋਕ ਇੱਥੇ ਫਾਰਮ ਭਰਨ ਲਈ ਕਤਾਰ ਵਿੱਚ ਹਨ, ਮੈਂ ਬਹੁਤ ਖੁਸ਼ ਹਾਂ ਕਿ ਬਹੁਤ ਸਾਰੇ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਹਿੱਸਾ ਲੈ ਰਹੇ ਹਨ।"

  • Doesn’t matter. Many of them r filing for the first time. They r bound to make mistakes. We also made mistakes the first time. We shud hand hold them. I am enjoying waiting wid them. They r all part of my family. https://t.co/9s8hRDnjSU

    — Arvind Kejriwal (@ArvindKejriwal) January 21, 2020 " class="align-text-top noRightClick twitterSection" data=" ">

ਡੀਟੀਸੀ ਕਰਮਚਾਰੀਆਂ ਨੇ ਕੀਤਾ ਵਿਰੋਧ

ਵੱਡੀ ਗਿਣਤੀ ਵਿੱਚ ਨਾਮਜ਼ਦਗੀਆਂ ਦਾਖ਼ਲ ਹੋਣ ਕਾਰਨ ਅਰਵਿੰਦ ਕੇਜਰੀਵਾਲ ਨੂੰ ਇੰਤਜ਼ਾਰ ਕਰਨਾ ਪਿਆ। ਇਸ ਦੇ ਕਾਰਨ, ਇੱਥੇ 30 ਤੋਂ ਵੱਧ ਡੀਟੀਸੀ ਕਰਮਚਾਰੀ ਹਨ ਜੋ ਸਾਲ 2018 ਵਿੱਚ ਧਰਨੇ ਦੌਰਾਨ ਬਰਖ਼ਾਸਤ ਕੀਤੇ ਗਏ ਸਨ। ਸਾਲ 2018 ਵਿੱਚ ਹੋਏ ਧਰਨੇ ਦੌਰਾਨ ਡੀਟੀਸੀ ਦੇ ਤਕਰੀਬਨ 250 ਠੇਕਾ 'ਤੇ ਮੁਲਾਜ਼ਮਾਂ ਨੂੰ ਕੱਢਿਆ ਗਿਆ ਸੀ, ਜਿਨ੍ਹਾਂ ਵਿੱਚੋਂ 30 ਨੇ ਮੰਗਲਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਉਹ ਮੁੱਖ ਮੰਤਰੀ ਕੇਜਰੀਵਾਲ ਵਿਰੁੱਧ ਚੋਣ ਲੜ ਰਹੇ ਹਨ।

ਜ਼ਿਕਰਯੋਗ ਹੈ ਕਿ ਬੀਤੇ ਸੋਮਵਾਰ ਨੂੰ ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਸਨ, ਪਰ ਉਹ ਰੋਡ ਸ਼ੋਅ ਕਾਰਨ ਨਾਮਜ਼ਦਗੀ ਲਈ ਦੁਪਹਿਰ 3.00 ਵਜੇ ਤੱਕ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਨਹੀਂ ਪਹੁੰਚ ਸਕੇ।

Intro:Body:

Keywords:

Conclusion:
Last Updated : Jan 21, 2020, 7:18 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.