ਨਵੀਂ ਦਿੱਲੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਬੜੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦਿੱਲੀ ਭਾਜਪਾ ਦੇ ਸੀਨੀਅਰ ਆਗੂ ਵਿਜੇ ਗੋਇਲ ਅਤੇ ਸਰਦਾਰ ਆਰ ਪੀ ਸਿੰਘ ਬੰਗਲਾ ਸਾਹਿਬ ਦੇ ਗੁਰਦੁਆਰੇ ਪਹੁੰਚੇ। ਉਨ੍ਹਾਂ ਨੇ ਗੁਰੂਦੁਆਰਾ ਸਾਹਿਬ ਵਿੱਚ ਜੋੜਾ ਘਰ ਦੀ ਸੇਵਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੂੰ ਯਾਦ ਕਰਨ ਦਾ ਸਭ ਤੋਂ ਚੰਗਾ ਤਰੀਕਾ ਗੁਰਦੁਆਰੇ 'ਚ ਸੇਵਾ ਕਰਨਾ ਹੈ।
ਵਿਜੇ ਗੋਇਲ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਉਨ੍ਹਾਂ ਨੂੰ ਅੱਜ ਗੁਰਦੁਆਰੇ 'ਚ ਸੇਵਾ ਕਰਨ ਦਾ ਮੌਕਾ ਮਿਲਿਆ। ਵਿਜੇ ਗੋਇਲ ਨੇ ਲੋਕਾਂ ਨੂੰ ਪੂਰੇ ਦੇਸ਼ ਅੰਦਰ ਸ਼ਾਂਤੀ, ਸਦਭਾਵਨਾ ਦਾ ਮਾਹੌਲ ਬਣਾਈ ਰੱਖਣ ਦੀ ਅਪੀਲ ਕੀਤੀ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ਾਂ ਦਾ ਪਾਲਣ ਕਰਨਾ ਸਿਖਾਉਂਦੇ ਨੇ ਕੁਝ ਗੀਤ
ਸਰਦਾਰ ਆਰ.ਪੀ. ਸਿੰਘ ਨੇ ਈਟੀਵੀ ਭਾਰਤ ਨਾਲ ਗੱਲ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜੋ ਸਿੱਖਿਆ ਦਿੱਤੀ ਹੈ ਉਸਦਾ ਪਾਲਨ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਸਾਨੂੰ ਇਹ ਸੁਨਿਸ਼ਚਿਤ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਪੂਰੇ ਦੇਸ਼ ਵਿੱਚ ਕੋਈ ਗਰੀਬ ਭੁੱਖਾ ਨਾ ਰਹੇ, ਤਾਂ ਜੋ ਕਿਸੇ ਨਾਲ ਕੋਈ ਬੇਇਨਸਾਫੀ ਨਾ ਹੋਵੇ। ਇਸ ਨਾਲ ਸਾਰੇ ਪਾਸੇ ਭਾਈਚਾਰਕ ਸਾਂਝ ਅਤੇ ਸਦਭਾਵਨਾ ਦਾ ਮਾਹੌਲ ਰਹੇਗਾ।