ਨਵੀਂ ਦਿੱਲੀ: ਸੋਸ਼ਲ ਮੀਡਿਆ ਉੱਤੇ ਚੱਲ ਰਹੇ ਰਫ਼ਰੈਂਡਮ 2020 ਮੁਹਿੰਮ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਰੇ ਤੋਂ ਖਾਰਜ ਕੀਤਾ ਹੈ। ਕਮੇਟੀ ਨੇ ਇਸ ਵਿਰੁੱਧ ਅੱਜ ਇੱਕ ਮਤਾ ਵੀ ਪਾਸ ਕੀਤਾ ਹੈ, ਜਿਸ ਵਿੱਚ ਸਾਫ਼ ਕਿਹਾ ਗਿਆ ਹੈ ਕਿ ਦਿੱਲੀ ਕਮੇਟੀ ਅਜਿਹੀ ਕਿਸੇ ਵੀ ਗਤੀਵਿਧੀ ਦਾ ਸਮੱਰਥਨ ਨਹੀਂ ਕਰਦੀ। ਉੱਥੇ ਹੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਖ਼ੁਦ ਅਜਿਹੇ ਕਿਸੇ ਵੀ ਰਫ਼ਰੈਂਡਮ ਦੇ ਨਾਲ ਨਾ ਹੋ ਕੇ ਦਿੱਲੀ ਦੇ ਸਿੱਖਾਂ ਅਤੇ ਉਨ੍ਹਾਂ ਦੇ ਹਿੱਤਾਂ ਦੇ ਨਾਲ ਹਨ।
ਦਰਅਸਲ ਸੋਸ਼ਲ ਮੀਡਿਆ ਉੱਤੇ ਇਨ੍ਹੀਂ ਦਿਨੀਂ ਰਫ਼ਰੈਂਡਮ 2020 ਦੇ ਲਈ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਵਿੱਚ ਕੁੱਝ ਦੇਸ਼ ਵਿਰੋਧੀ ਤਾਕਤਾਂ ਦਾ ਹੱਥ ਹੋਣ ਦੀ ਵੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੇ ਪਿੱਛੇ ਖ਼ਾਲਿਸਤਾਨ ਸਮਰੱਥਕ ਸਮੂਹ ਵੀ ਹੈ। ਅੱਜ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਅੰਤਰ-ਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿੱਚ ਪਾਕਿਸਤਾਨ ਅੰਬੈਂਸੀ ਉੱਤੇ ਪੂਰੀ ਮੁਹਿੰਮ ਨੂੰ ਚਲਾਉਣ ਦੇ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ਹੈ।
ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਨੇ ਕਿਹਾ ਕਿ ਸੋਸ਼ਲ ਮੀਡਿਆ ਉੱਤੇ ਘੁੰਮ ਰਹੀ ਵੀਡੀਓ ਅਤੇ ਆਡੀਓ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਾਂਅ ਅਤੇ ਲੋਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ।