ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਦਿੱਲੀ ਦੇ ਦਰਿਆਗੰਜ ਵਿੱਚ ਹਿੰਸਾ ਭੜਕਾਉਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਗਏ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ।
ਆਜ਼ਾਦ ਨੂੰ ਬੀਤੀ 21 ਦਸੰਬਰ ਨੂੰ ਨਾਗਰਿਕਤਾ ਸੋਧ ਕਾਨੂੰਨ ਅਤੇ ਰਾਸ਼ਟਰੀ ਨਾਗਰਿਕਤਾ ਰਜਿਸਟਰ ਦੇ ਵਿਰੋਧ 'ਚ ਦਿੱਲੀ ਦੇ ਦਰਿਆਗੰਜ 'ਚ ਹਿੰਸਾ ਭੜਕਾਉਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ ਉਨ੍ਹਾਂ ਨੂੰ 16 ਫਰਵਰੀ ਤੱਕ ਦਿੱਲੀ 'ਚ ਕੋਈ ਵੀ ਵਿਰੋਧ ਪ੍ਰਦਰਸ਼ਨ ਨਾ ਕਰਨ ਦਾ ਹੁਕਮ ਦਿੱਤਾ ਹੈ।
ਨਾਗਰਿਕਤਾ ਸੋਧ ਕਾਨੂੰਨ ਅਤੇ ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਜ਼ ਨੂੰ ਲੈ ਕੇ ਦਿੱਲੀ ਭਾਰਤ ਦੇ ਕਈ ਸੂਬਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਬਿਤੇ ਦਿਨੀਂ ਦਿੱਲੀ ਵਿੱਚ ਪ੍ਰਦਰਸ਼ਨ ਦੌਰਾਨ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਜਾਮਾ ਮਸਜਿਦ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।