ਨਵੀਂ ਦਿੱਲੀ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓਐੱਸਡੀ ਗੋਪਾਲ ਕ੍ਰਿਸ਼ਨ ਮਾਧਵ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਓਐਸਡੀ ‘ਤੇ ਰਿਸ਼ਵਤਖੋਰੀ ਦਾ ਇਲਜ਼ਾਮ ਹੈ। ਮਾਧਵ ਨੂੰ 5 ਫਰਵਰੀ ਨੂੰ ਕੇਂਦਰੀ ਜਾਂਚ ਬਿਉਰੋ (ਸੀਬੀਆਈ) ਨੇ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ।
ਦੂਜੇ ਪਾਸੇ ਮਨੀਸ਼ ਸਿਸੋਦੀਆ ਨੇ ਸੋਮਵਾਰ ਨੂੰ ਦਿੱਲੀ ਸਕੱਤਰੇਤ ਵਿਖੇ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਵਿੱਤ ਵਿਭਾਗ ਅਤੇ ਦਿੱਲੀ ਦੇ ਸਿੱਖਿਆ ਵਿਭਾਗ ਦੀਆਂ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਮਨੀਸ਼ ਸਿਸੋਦੀਆ ਨੇ ਵਿੱਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿਭਾਗ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਭਾਗੀ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਖ਼ਤ ਕਦਮ ਚੁੱਕਣੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਅਸਰਦਾਰ ਮਾਲ ਨਾਲ ਜੁੜੇ ਟੀਚਿਆਂ ਦੀ ਸਥਾਪਨਾ ਕਰਨਾ ਸਾਡਾ ਅਗਲਾ ਕੰਮ ਹੋਣਾ ਚਾਹੀਦਾ ਹੈ।
ਇਸ ਤੋਂ ਪਹਿਲਾ ਦਿੱਲੀ ਟੈਕਸ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਆਪਣੀ ਜ਼ਮਾਨਤ ਪਟੀਸ਼ਨ ਵਿੱਚ ਕਿਹਾ ਕਿ ਸੀਬੀਆਈ ਨੇ ਉਸ ਨੂੰ 7 ਦਿਨਾਂ ਲਈ ਆਪਣੀ ਹਿਰਾਸਤ ਵਿੱਚ ਰੱਖਿਆ ਅਤੇ ਸਾਰੇ ਸਬੂਤ ਇਕੱਠੇ ਕੀਤੇ। ਉਨ੍ਹਾਂ ਕਿਹਾ ਕਿ ਉਸਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਜ਼ਮਾਨਤ ਪਟੀਸ਼ਨ ਵਿੱਚ ਲਿਖਿਆ ਹੈ, 'ਦੋਸ਼ੀ ਨੂੰ ਇਸ ਤਰ੍ਹਾਂ ਦੇ ਦੋਸ਼ ਵਿੱਚ ਸ਼ਾਮਲ ਕਰਨ ਦਾ ਕੋਈ ਪ੍ਰਮਾਣਿਕ ਸਬੂਤ ਨਹੀਂ ਹੈ।'
ਮਾਧਵ ਨੇ ਕਿਹਾ ਕਿ ਕਥਿਤ ਇਕਬਾਲੀਆ ਤੋਂ ਪਹਿਲਾ ਉਨ੍ਹਾਂ ਵੱਲੋਂ ਕਿਸੇ ਵੀ ਰਿਸ਼ਵਤ ਦੀ ਮੰਗ ਨਾ ਹੋਣਾ ਇਸ ਮਾਮਲੇ ਵਿੱਚ ਦਰਜ ਐਫਆਈਆਰ ਨੂੰ ਰੱਦ ਕਰਨ ਲਈ ਬਹੁਤ ਹੈ।