ਨਵੀਂ ਦਿੱਲੀ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਿੱਲੀ ਵਿੱਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਚੋਣ ਪ੍ਰਚਾਕ ਸ਼ਾਮ 6 ਵਜੇ ਬੰਦ ਹੋ ਜਾਵੇਗਾ। ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਵਿੱਚ ਆਪਣਾ ਪੂਰਾ ਜ਼ੋਰ ਲਗਾਇਆ ਹੋਇਆ ਹੈ।
ਵੀਰਵਾਰ ਨੂੰ ਸਭ ਤੋਂ ਜ਼ਿਆਦਾ ਪ੍ਰਚਾਰ ਭਾਜਪਾ ਵੱਲੋਂ ਕੀਤਾ ਜਾਵੇਗਾ। ਚੋਣ ਪ੍ਰਚਾਰ ਦਾ ਮੋਰਚਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਸੰਭਾਲਣਗੇ।
ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਅੱਜ ਅਰਵਿੰਦ ਕੇਜਰੀਵਾਲ ਅਤੇ ਹੋਰ ਵੱਡੇ ਆਗੂ ਮੈਦਾਨ ਵਿੱਚ ਆ ਸਕਦੇ ਹਨ, ਜਦਕਿ ਕਾਂਗਰਸ ਦੇ ਆਗੂ ਸੁਭਾਸ਼ ਚੋਪੜਾ, ਅਜੇ ਮਾਕਨ, ਰਾਗਿਨੀ ਨਾਇਕ ਅਤੇ ਹੋਰ ਵੀ ਕਈ ਮੌਜੂਦ ਰਹਿਣਗੇ।
ਦੱਸ ਦਈਏ ਕਿ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ 8 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਜਿਸ ਦੇ ਨਤੀਜੇ 11 ਫਰਵਰੀ ਨੂੰ ਆਉਣਗੇ। ਸਾਰੀਆਂ ਸਿਆਸੀ ਪਾਰਟੀਆਂ ਨੇ ਸੱਤਾ ਹਾਸਲ ਕਰਨ ਲਈ ਪੂਰਾ ਜ਼ੋਰ ਲਗਾਇਆ ਹੋਇਆ ਹੈ।