ਨਵੀਂ ਦਿੱਲੀ: ਦਿੱਲੀ ਵਿਧਾਨਸਭਾ ਚੋਣਾਂ ਦਾ ਦੰਗਲ ਭਖ ਚੁੱਕਿਆ ਹੈ। ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੀਆਂ ਚੋਣ ਰੈਲੀਆਂ ਕਰ ਰਹੀਆਂ ਹਨ। ਸੋਮਵਾਰ ਨੂੰ ਪੰਜਾਬ ਦੀ ਵਜ਼ਾਰਤ ਨੇ ਦਿੱਲੀ ਦੇ ਹਰਿਨਗਰ ਵਿੱਚ ਚੋਣ ਰੈਲੀ ਕੀਤੀ। ਇਸ ਚੋਣ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਤੌਰ 'ਤੇ ਸ਼ਿਰਕਤ ਕੀਤੀ।
ਇਸ ਮੌਕੇ ਕੈਪਟਨ ਨੇ ਲੋਕਾਂ ਨੂੰ ਸੰਬੋਧਿਤ ਕਰਦਿਆਂ ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਕਰੜੇ ਹੱਥੀ ਲਿਆ. ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸਿਰਫ਼ ਪ੍ਰਚਾਰ ਦਾ ਢੰਗ ਆਉਂਦਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਪਾਣੀ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਪ੍ਰਚਾਰ ਕਰ ਰਹੀ ਹੈ, ਪਰ ਇਹ ਤਾਂ ਸਰਕਾਰ ਦਾ ਕੰਮ ਹੈ। ਬਿਜਲੀ ਅਤੇ ਪਾਣੀ ਦੀ ਸਹੂਲਤ ਤਾਂ ਪੰਜਾਬ ਦੇ ਲੋਕਾਂ ਨੂੰ ਪਹਿਲਾ ਹੀ ਮਿਲ ਰਹੀ ਹੈ।
ਇਹ ਵੀ ਪੜ੍ਹੋ: ਸ਼ਾਹੀਨ ਬਾਗ 'ਚ ਚੱਲ ਰਹੇ ਪ੍ਰਦਰਸ਼ਨ 'ਤੇ ਬੋਲੇ PM ਮੋਦੀ, ਕਿਹਾ ਇਹ ਸੰਯੋਗ ਨਹੀਂ ਪ੍ਰਯੋਗ ਹੈ
ਭਾਜਪਾ 'ਤੇ ਨਿਸ਼ਾਨਾ ਵਿੰਨ੍ਹਦਿਆਂ ਕੈਪਟਨ ਨੇ ਕਿਹਾ ਕਿ ਉਹ ਸਰਕਾਰ ਤਾਂ ਦੇਸ਼ ਵਿੱਚ ਸੀਏਏ ਵਰਗੇ ਕਾਨੂੰਨ ਲਾਗੂ ਕਰਕੇ ਦੇਸ਼ ਦਾ ਮਾਹੋਲ ਖ਼ਰਾਬ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਲੋਕ ਉਤਸ਼ਾਹਿਤ ਨਜ਼ਰ ਆ ਰਹੇ ਹਨ ਅਤੇ ਉਹ ਦਿੱਲੀ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਦਾਅਵਾ ਕਰਦੇ ਹਨ।