ਨਵੀਂ ਦਿੱਲੀ: ਰਾਜਧਾਨੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਕੇਜਰੀਵਾਲ ਗੁਰਦੁਆਰਾ ਰਕਾਬ ਗੰਜ ਸਾਹਿਬ 'ਚ ਨਤਮਸਤਕ ਹੋਏ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲ਼ ਬਾਤ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਸਾਰਿਆਂ ਦੀ ਦਿਲੋਂ ਇੱਛਾ ਰਹਿੰਦੀ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਉਣ। ਇਸ ਲਈ ਬਜੁਰਗ ਸ਼ਰਧਾਲੂਆਂ ਦੇ ਕਰਤਾਰਪੁਰ ਸਾਹਿਬ ਆਉਣ-ਜਾਉਣ ਤੇ ਇਸ ਤੋਂ ਇਲਾਵਾ ਉੱਥੇ ਰਹਿਣ ਤੇ ਖਾਣ- ਪੀਣ ਦਾ ਖਰਚਾ ਦਿੱਲੀ ਸਰਕਾਰ ਚੁੱਕੇਗੀ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਥਾਂ-ਥਾਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਪੰਜਾਬ ਵਿਖੇ ਸੁਲਤਾਨਪੁਰ ਲੋਧੀ ਵਿੱਚ ਇਸ ਪਵਿੱਤਰ ਦਿਹਾੜੇ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਰਾਜਨੀਤਕ ਹਸਤੀਆਂ ਸ਼ਾਮਲ ਹੋਣਗੀਆਂ। ਹਾਲਾਂਕਿ ਸਮਾਗਮ ਵਿੱਚ ਸਟੇਜ ਧਾਰਮਿਕ ਹੀ ਰਹੇਗੀ, ਕੋਈ ਵੀ ਸਿਆਸੀ ਨੇਤਾ ਸਟੇਜ ਨੂੰ ਸਿਆਸੀ ਗੱਲਬਾਤ ਦੇ ਤੌਰ ਉੱਤੇ ਸੰਬੋਧਨ ਨਹੀਂ ਕਰੇਗਾ।