ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਐਤਵਾਰ ਨੂੰ ਮੌਲਾਨਾ ਆਜ਼ਾਦ ਮੈਡੀਕਲ ਕਾਲਜ (ਐਮਏਐਮਸੀ) ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਕੋਵਿਡ-19 ਡਿਊਟੀ ਲਈ ਸ਼ਹਿਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਇਕ ਅਧਿਕਾਰੀ ਮੁਤਾਬਕ, ਮੁੱਖ ਸਕੱਤਰ ਵਿਜੇ ਦੇਵ ਨੇ ਇਹ ਕਦਮ ਰਾਜਧਾਨੀ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਚੁੱਕਿਆ ਹੈ।
ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹਾ ਮੈਜਿਸਟਰੇਟ ਦੇ ਨਾਲ 10 ਵਿਦਿਆਰਥੀਆਂ (2019-22 ਬੈਚ) ਦੀ ਟੀਮ ਤਾਇਨਾਤ ਕੀਤੀ ਜਾਵੇਗੀ। ਆਪਣੇ ਆਦੇਸ਼ ਵਿੱਚ ਸਿਹਤ ਵਿਭਾਗ ਨੇ ਐਮਏਐਮਸੀ ਦੇ ਡੀਨ ਨੂੰ ਪੀ ਜੀ ਵਿਦਿਆਰਥੀਆਂ ਨੂੰ ਸਬੰਧਤ ਜ਼ਿਲ੍ਹਾ ਮੈਜਿਸਟਰੇਟ ਨੂੰ ਸੂਚਿਤ ਕਰਦਿਆਂ ਮੁੱਖ ਜ਼ਿਲ੍ਹਾ ਮੈਡੀਕਲ ਅਫ਼ਸਰਾਂ ਨੂੰ ਰਿਪੋਰਟ ਕਰਨ ਲਈ ਕਿਹਾ ਹੈ।
ਇਸ ਤੋਂ ਪਹਿਲਾਂ ਹੀ, ਸਰਕਾਰ ਨੇ ਕੋਵਿਡ-19 ਟੈਸਟ ਕਰਵਾਉਣ ਵਾਲਿਆਂ ਦੀ ਰਿਪੋਰਟ ਜਦੋਂ ਤੱਕ ਨਹੀਂ ਆਉਂਦੀ, ਉਸ ਸਮੇਂ ਤੱਕ, ਉਨ੍ਹਾਂ ਲਈ ਰਿਹਾਇਸ਼ ਦੀ ਵਿਵਸਥਾ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ਵਿੱਚ ਸਰਕਾਰੀ ਫਲੈਟਾਂ ਦੇ ਲੋਕਾਂ ਦੀ ਜਦੋਂ ਤੱਕ ਰਿਪੋਰਟ ਨਹੀਂ ਆਵੇਗੀ, ਉਨ੍ਹਾਂ ਦੇ ਰਹਿਣ ਦੀ ਵਿਵਸਥਾ ਲਈ ਹੋਟਲਾਂ ਵਿੱਚ 740 ਤੋਂ ਵੱਧ ਕਮਰੇ ਬੁੱਕ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਰਾਸ਼ਟਰੀ ਰਾਜਧਾਨੀ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 1154 ਹੋ ਗਈ, ਜਿਸ ਵਿੱਚ 85 ਤਾਜ਼ਾ ਕੇਸ ਅਤੇ ਇੱਕ ਦਿਨ ਵਿੱਚ ਪੰਜ ਮੌਤਾਂ ਹੋਈਆਂ ਹਨ।
ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਕੀਤੀ ਗਈ ਦੀਪਮਾਲਾ