ETV Bharat / bharat

ਵਕੀਲ VS ਪੁਲਿਸ: ਵਕੀਲਾਂ ਦੀ ਹੜਤਾਲ ਜਾਰੀ, 15 ਨੂੰ ਇੰਡੀਆ ਗੇਟ 'ਤੇ ਕਰਨਗੇ ਪ੍ਰਦਰਸ਼ਨ

ਤੀਸ ਹਜ਼ਾਰੀ ਕੋਰਟ ਵਿੱਚ ਹੋਏ ਹੰਗਾਮੇ ‘ਤੇ ਵਕੀਲਾਂ ਦੀ ਹੜਤਾਲ ਅੱਜ ਵੀ ਜਾਰੀ ਰਹੇਗੀ। 15 ਨਵੰਬਰ ਨੂੰ ਇੰਡੀਆ ਗੇਟ ਵਿਖੇ ਵੱਡਾ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਗਿਆ ਹੈ।

ਫ਼ੋਟੋ
author img

By

Published : Nov 13, 2019, 6:27 AM IST

ਨਵੀਂ ਦਿੱਲੀ: ਦਿੱਲੀ ਵਿੱਚ ਚੱਲ ਰਹੀ ਵਕੀਲਾਂ ਦੀ ਹੜਤਾਲ ਅੱਜ ਵੀ ਜਾਰੀ ਰਹੇਗੀ। ਇਸ ਦੌਰਾਨ, ਦਿੱਲੀ ਦੀ ਬਾਰ ਐਸੋਸੀਏਸ਼ਨਾਂ ਦੀ ਕੋਆਰਡੀਨੇਸ਼ਨ ਕਮੇਟੀ ਨੇ 15 ਨਵੰਬਰ ਨੂੰ ਇੰਡੀਆ ਗੇਟ ਵਿਖੇ ਵੱਡਾ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਵਕੀਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ।

ਕਮੇਟੀ ਨੇ ਫੈਸਲਾ ਕੀਤਾ ਹੈ ਕਿ ਪੂਰੀ ਦਿੱਲੀ ਦੇ ਵਕੀਲ 15 ਨਵੰਬਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਇਕੱਠੇ ਹੋਣਗੇ ਅਤੇ ਸਵੇਰੇ 11:30 ਵਜੇ ਤੋਂ ਇੱਕ ਰੈਲੀ ਵਜੋਂ ਇੰਡੀਆ ਗੇਟ ਲਈ ਰਵਾਨਾ ਹੋਣਗੇ। ਉਸ ਤੋਂ ਬਾਅਦ ਵਕੀਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲ ਕੇ ਤੀਸ ਹਜ਼ਾਰੀ ਕੋਰਟ ਵਿਚ ਵਕੀਲਾਂ 'ਤੇ ਗੋਲੀ ਚਲਾਉਣ ਵਾਲੇ ਪੁਲਿਸ ਕਰਮਚਾਰੀਆਂ ਦੇ ਗ੍ਰਿਫ਼ਤਾਰੀ ਦੀ ਮੰਗ ਕਰਨਗੇ।

ਕਮੇਟੀ ਦੇ ਚੇਅਰਮੈਨ ਮਹਾਵੀਰ ਸਿੰਘ ਅਤੇ ਜਨਰਲ ਸਕੱਤਰ ਧੀਰ ਸਿੰਘ ਕਸਾਨਾ ਅਨੁਸਾਰ ਵਕੀਲਾਂ ਦੀ ਹੜਤਾਲ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੱਕ ਜਾਰੀ ਰਹੇਗੀ। ਹਾਲ ਹੀ ਵਿੱਚ, ਬਾਰ ਕੌਂਸਲ ਆਫ਼ ਇੰਡੀਆ, ਦਿੱਲੀ ਬਾਰ ਕੌਂਸਲ ਅਤੇ ਦਿੱਲੀ ਦੀ ਬਾਰ ਐਸੋਸੀਏਸ਼ਨਾਂ ਦੀ ਕੋਆਰਡੀਨੇਸ਼ਨ ਕਮੇਟੀ ਵਿੱਚ ਮੀਟਿੰਗਾਂ ਹੋਈਆਂ ਸਨ, ਪਰ ਉਨ੍ਹਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ।

ਸਹਿਯੋਗ ਦੇ ਬਾਵਜੂਦ ਕਾਰਵਾਈ ਨਹੀਂ ਕੀਤੀ ਗਈ

ਦਿੱਲੀ ਦੀ ਬਾਰ ਐਸੋਸੀਏਸ਼ਨਾਂ ਦੀ ਕੋਆਰਡੀਨੇਸ਼ਨ ਕਮੇਟੀ ਅਨੁਸਾਰ, ਉਨ੍ਹਾਂ ਦੇ ਕਾਫ਼ੀ ਸਹਿਯੋਗ ਦੇ ਬਾਵਜੂਦ ਵਕੀਲਾਂ 'ਤੇ ਗੋਲੀਆਂ ਚਲਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਫੜਨ ਲਈ ਕੋਈ ਕਦਮ ਨਹੀਂ ਚੁੱਕਿਆਂ ਜਾ ਰਿਹਾ। ਉਸ ਤੋਂ ਬਾਅਦ ਤਾਲਮੇਲ ਕਮੇਟੀ ਨੇ ਹੜਤਾਲ ਜਾਰੀ ਰੱਖਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਸਤਾਰ ਸਜਾ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ

ਬੀਤੀ 8 ਨਵੰਬਰ ਨੂੰ, ਬਾਰ ਕੌਂਸਲ ਆਫ਼ ਇੰਡੀਆ ਅਤੇ ਬਾਰ ਐਸੋਸੀਏਸ਼ਨਜ਼ ਦੀ ਦਿੱਲੀ ਦੀ ਕੋਆਰਡੀਨੇਸ਼ਨ ਕਮੇਟੀ ਦੀ ਇੱਕ ਬੈਠਕ ਵਿੱਚ, ਬਾਰ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਮਨਨ ਮਿਸ਼ਰਾ ਨੇ ਮੁਲਜ਼ਮ ਪੁਲਿਸ ਮੁਲਾਜ਼ਮਾਂ ਨੂੰ 10 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਸੀ। 7 ਨਵੰਬਰ ਨੂੰ ਵਕੀਲਾਂ ਅਤੇ ਪੁਲਿਸ ਵਿਚਾਲੇ ਹੋਈ ਮੁਲਾਕਾਤ ਦਾ ਕੋਈ ਨਤੀਜਾ ਨਹੀਂ ਨਿਕਲਿਆਂ ਸੀ। ਦਰਅਸਲ ਇਹ ਬੈਠਕ ਪਹਿਲਾਂ ਵਿਸ਼ੇਸ਼ ਸੀਪੀ ਨਾਲ ਹੋਣੀ ਸੀ। ਜਦੋਂ ਤਾਲਮੇਲ ਕਮੇਟੀ ਵਲੋਂ ਵਕੀਲ ਮੀਟਿੰਗ ਵਿੱਚ ਪਹੁੰਚੇ ਤਾਂ ਉਥੇ ਜੁਆਇੰਟ ਸੀ.ਪੀ. ਜਿਸ ਤੋਂ ਬਾਅਦ ਵਕੀਲ ਮੀਟਿੰਗ ਤੋਂ ਬਾਹਰ ਚਲੇ ਗਏ।

Intro:ਸਤਿੰਦਰ ਸਰਤਾਜ ਨੇ ਸੂਫੀ ਗਾਇਕੀ ਨਾਲ ਸੁਲਤਾਨਪੁਰ ਦੀ ਧਰਤੀ ਤੇ ਲਾਈ ਸੰਗੀਤ ਦੀ ਛਹਿਬਰ

ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਧਾਰਮਿਕ ਗਾਇਨ ਦਾ ਆਨੰਦ ਲਿਆ
Body:
ਚੰਡੀਗੜ੍ਹ/ਸੁਲਤਾਨਪੁਰ ਲੋਧੀ, 12 ਨਵੰਬਰ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਅੱਜ ਰਬਾਬ ਪੰਡਾਲ ਵਿਚ ਉਘੇ ਸੂਫੀ ਗਾਇਕ ਸਤਿੰਦਰ ਸਰਤਾਜ ਨੇ ਜਦੋਂ ਆਪਣੀ ਸੂਫੀ ਗਾਇਕੀ ਨਾਲ ਬਾਬੇ ਨਾਨਕ ਦੀ ਉਸਤਤਿ ਕੀਤੀ ਤਾਂ ਸਾਰਾ ਆਲਮ ਰੂਹਾਨੀ ਰੰਗ 'ਚ ਰੰਗਿਆ ਗਿਆ ਤੇ ਸਾਰਾ ਪੰਡਾਲ ਦਰਸ਼ਕਾਂ ਦੀਆਂ ਤਾੜੀਆਂ ਨਾਲ ਗੂੰਜ ਉਠਿਆ।

ਸਤਿੰਦਰ ਸਰਤਾਜ ਨੇ ਗੁਰੂ ਨਾਨਕ ਦੇਵ ਜੀ ਵੱਲੋਂ ਰਚੀ ਆਰਤੀ

ਗਗਨ ਮੈਂ ਥਾਲੁ ਰਵਿ ਚੰਦੁ ਦੀਪਕ ਬਨੇ

ਤਾਰਿਕਾ ਮੰਡਲ ਜਨਕ ਮੋਤੀ

ਧੂਪੁ ਮਲਆਨਲੋ ਪਵਣੁ ਚਵਰੋ ਕਰੇ

ਸਗਲ ਬਨਰਾਇ ਫੂਲੰਤ ਜੋਤੀ

ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।

ਇਸ ਮਗਰੋਂ ਸੂਫੀ ਗੀਤ 'ਸਾਈਂ ਵੇ' ਨਾਲ ਸਤਿੰਦਰ ਸਰਤਾਜ ਨੇ ਸਮਾਂ ਬੰਨ ਦਿੱਤਾ। ਸਤਿੰਦਰ ਸਰਤਾਜ ਨੇ ਜਿੱਥੇ 'ਮੈਂ ਗੁਰਮੁਖੀ ਦਾ ਬੇਟਾ, ਮੈਨੂੰ ਤੋਰਦੇ ਨੇ ਅੱਖਰ, ਮਾਂ ਖੇਲਣੇ ਨੂੰ ਦਿੱਤੇ ਬੜੀ ਲੋੜ ਦੇ ਨੇ ਅੱਖਰ' ਗੀਤ ਨਾਲ ਗੁਰਮੁਖੀ ਦੀ ਲੋੜ ਨੂੰ ਟਹਿਕਣ ਲਾਇਆ, ਉੇਥੇ ਹੀ 'ਹੋਰਾਂ ਦੀ ਹਮਾਇਤ ਜਦੋਂ ਕਰਨ ਲੱਗੋ ਤਾਂ ਉਦੋ ਸਮਝੋ ਦਾਤਾ ਨੇ ਸੁਖਾਲੇ ਕਰਤੇ' ਗੀਤ ਨਾਲ ਸਾਂਝੀਵਾਲਤਾ ਤੇ ਲੋੜਵੰਦਾਂ ਦੀ ਮਦਦ ਦਾ ਸੁਨੇਹਾ ਦਿੱਤਾ।

ਰਬਾਬ ਪੰਡਾਲ ਵਿਚ ਸੰਗਤ ਦਾ ਠਾਠਾਂ ਮਾਰਦਾ ਇਕੱਠ ਇਨਾਂ ਰੂਹਾਨੀ ਪਲਾਂ ਦਾ ਗਵਾਹ ਬਣਿਆ ਤੇ ਦਰਸ਼ਕਾਂ ਦੀਆਂ ਤਾੜੀਆਂ ਦੀ ਤਾਲ ਨੇ ਆਲਮ ਗੂੰਜਣ ਲਾ ਦਿੱਤਾ। ਇਸ ਤੋਂ ਬਿਨਾਂ 'ਇਕ ਦਿਨ ਮੈਨੂੰ ਬੰਦਾ ਮਿਲਿਆ ਕਹਿੰਦਾ ਸਰਦਾਰ ਜੀ', 'ਕੋਈ ਅਲੀ ਆਖੇ ਕੋਈ ਬਲੀ ਆਖੇ' ਅਤੇ 'ਜਿੱਤ ਦੇ ਨਿਸ਼ਾਨ ਸਦਾ ਲਾਏ ਜਾਂਦੇ ਝੰਡੇ ਨਾਲ' ਸੰਗਤਾਂ ਦੀ ਕਚਿਹਿਰੀ ਵਿਚ ਹਾਜਰੀ ਭਰੀ।

ਇਸ ਮੌਕੇ ਡਿਪਟੀ ਡਾਇਰੈਕਟਰ ਲੋਕਲ ਬਾਡੀ ਸ: ਬਰਜਿੰਦਰ ਸਿੰਘ, ਐਸਡੀਐਮ ਡਾ: ਚਾਰੂਮਿਤਾ, ਮੇਲਾ ਅਫ਼ਸਰ ਨਵਨੀਤ ਕੌਰ ਬੱਲ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਸੰਗਤਾ ਨਾਲ ਬੈਠ ਕੇ ਧਾਰਮਿਕ ਗਾਇਨ ਦਾ ਆਨੰਦ ਉਠਾਇਆ।

ਇਸ ਮੌਕੇ ਫਿਰੋਜਪੁਰ ਤੋਂ ਆਏ ਜਗਮੀਤ ਸਿੰਘ ਨੇ ਗੱਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਵੱਖ ਵੱਖ ਪ੍ਰੋਗਰਾਮਾਂ ਰਾਹੀਂ 550 ਸਾਲਾ ਗੁਰਪੁਰਬ ਨੂੰ ਯਾਦਗਾਰੀ ਬਣਾ ਦਿੱਤਾ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.