ਨਵੀਂ ਦਿੱਲੀ: ਜੇਐਨਯੂ ਵਿੱਚ ਹੋਈ ਹਿੰਸਾ ਤੋਂ ਬਾਅਦ ਦਿੱਲੀ ਪੁਲਿਸ ਫਲੈਗ ਮਾਰਚ ਕਰਨ ਲਈ ਯੂਨੀਵਰਸਿਟੀ ਕੈਂਪਸ ਵਿੱਚ ਪਹੁੰਚੀ ਜਿਥੇ ਵਿਦਿਆਰਥੀਆਂ ਨੇ "ਦਿੱਲੀ ਪੁਲਿਸ, ਵਾਪਿਸ ਜਾਓ" ਦੇ ਨਾਅਰੇ ਲਗਾਏ।
ਇਸ ਦੌਰਾਨ ਵਿਦਿਆਰਥੀਆਂ ਨੇ ਇਸ ਹਮਲੇ ਵਿੱਚ ਸ਼ਾਮਲ ਸਾਰੇ ਗੁੰਡਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਕੈਂਪਸ ਵਿੱਚ ਮੁੜ ਤੋਂ ਹਾਲਾਤਾਂ ਨੂੰ ਸਾਧਾਰਨ ਕੀਤਾ ਜਾਵੇ।
ਜਾਮੀਆ ਤਾਲਮੇਲ ਕਮੇਟੀ ਨੇ ਮੰਗ ਕੀਤੀ ਕਿ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਵਿੱਚ ਦਹਿਸ਼ਤ ਫੈਲਾਉਣ ਵਾਲੇ ਗੁੰਡਿਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ।
ਜੇਐਨਯੂ ਦੇ ਵਿਦਿਆਰਥੀਆਂ ਨੇ ਇਹ ਮੰਗ ਵੀ ਕੀਤੀ ਹੈ ਕਿ ਉਨ੍ਹਾਂ ਨੂੰ ਜ਼ਖ਼ਮੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਡਾਕਟਰੀ ਸਹਾਇਤਾ ਮੁਹੱਇਆ ਕਰਵਾਈ ਜਾਵੇ।
ਇਹ ਵੀ ਪੜ੍ਹੋ: ਜੇਐਨਯੂ ਹਿੰਸਾ ਦੇ ਵਿਰੋਧ ਵਿੱਚ ਮੁੰਬਈ ਦੇ ਗੇਟਵੇ ਆਫ਼ ਇੰਡੀਆ ਦੇ ਬਾਹਰ ਵਿਦਿਆਰਥੀ ਕਰ ਰਹੇ ਹਨ ਪ੍ਰਦਰਸ਼ਨ
ਦੱਸ ਦਈਏ ਕਿ ਐਤਵਾਰ ਨੂੰ ਜੇਐਨਯੂ ਵਿੱਚ ਨਕਾਬ ਬੰਨੇ ਹੋਏ ਲੋਕਾਂ ਨੇ ਜੇਐਨਯੂ ਕੈਂਪਸ ਦੇ ਅੰਦਰ ਅਧਿਆਪਕਾਂ 'ਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਵਿਦਿਆਰਥੀ ਸਭਾ ਦੀ ਪ੍ਰਧਾਨ ਆਈਸ਼ੀ ਘੋਸ਼ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਦੇਸ਼ ਭਰ ਵਿੱਚ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।