ਨਵੀਂ ਦਿੱਲੀ: ਪਿਛਲੇ 2 ਮਹੀਨਿਆਂ ਤੋਂ 3 ਖੇਤੀਬਾੜੀ ਕਾਨੂੰਨਾਂ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨ ਗਣਤੰਤਰ ਦਿਵਸ ਮੌਕੇ 'ਤੇ ਰਾਜਪਥ ਦੀ ਤਰਜ਼ 'ਤੇ ਦਿੱਲੀ ਦੇ ਬਾਰਡਰਾਂ ਦੇ ਨੇੜੇ ਸਾਰੀਆਂ ਥਾਵਾਂ 'ਤੇ ਟਰੈਕਟਰ ਰੈਲੀਆਂ ਕੱਢ ਰਹੇ ਹਨ। ਇੰਨਾ ਹੀ ਨਹੀਂ, ਕਿਸਾਨ ਜਥੇਬੰਦੀਆਂ ਸੰਗਠਨਾਂ ਨੇ ਇੱਕ ਫ਼ਰਵਰੀ ਦੇ ਵੱਖ-ਵੱਖ ਥਾਵਾਂ ਤੋਂ ਸੰਸਦ ਵੱਲ ਪੈਦਲ ਮਾਰਚ ਕਰਨ ਦਾ ਐਲਾਨ ਵੀ ਕੀਤਾ ਹੈ।
ਦਿੱਲੀ-ਗੁੜਗਾਉਂ ਬਾਰਡਰ 'ਤੇ ਦਿੱਲੀ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਤੈਨਾਤ ਕਰ ਦਿੱਤੀ ਗਈ ਹੈ। ਸਾਵਧਾਨੀ ਦੇ ਤੌਰ 'ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਡਰੋਨਾਂ ਤੋਂ ਵੀ ਲਗਾਤਾਰ ਦਿੱਲੀ ਪੁਲਿਸ ਨਿਗਰਾਨੀ ਕਰ ਰਹੀ ਹੈ। ਇਸ ਦੇ ਨਾਲ ਹੀ, ਦਿੱਲੀ ਪੁਲਿਸ ਆਉਣ-ਜਾਣ ਵਾਲੇ ਵਾਹਨਾਂ ਦੀ ਵੀ ਲਗਾਤਾਰ ਜਾਂਚ ਕਰ ਰਹੀ ਹੈ।
ਭਾਜਪਾ ਨੂੰ ਛੱਡ ਕੇ ਲਗਭਗ ਸਾਰੀਆਂ ਰਾਜਨੀਤਿਕ ਪਾਰਟੀਆਂ ਲਗਾਤਾਰ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੀਆਂ ਹਨ। ਪਰ ਸਰਕਾਰ ਨੇ ਹੁਣ ਸਪੱਸ਼ਟ ਕਰ ਦਿੱਤਾ ਹੈ ਕਿ ਤਿੰਨ ਨਵੇਂ ਕਾਨੂੰਨ ਵਾਪਸ ਨਹੀਂ ਲਏ ਜਾਣਗੇ, ਬਲਕਿ ਇਸ ਵਿੱਚ ਕੁੱਝ ਸੋਧਾਂ ਕੀਤੀਆਂ ਜਾਣਗੀਆਂ। ਹੁਣ ਸ਼ਹਿ ਤੇ ਮਾਤ ਦੀ ਖੇਡ ਚੱਲ ਰਹੀ ਹੈ, ਤੇ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਕਿਸ ਨੂੰ ਜਿੱਤ ਪ੍ਰਾਪਤ ਹੁੰਦੀ ਹੈ।