ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਉੱਤਰ ਪੂਰਬੀ ਦਿੱਲੀ ਵਿੱਚ ਹਿੰਸਕ ਵਿਰੋਧ ਪ੍ਰਦਰਸ਼ਨ ਦੌਰਾਨ ਭੜਕੀ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਗਈ ਹੈ। ਇਸ ਹਿੰਸਾ ਵਿੱਚ 56 ਪੁਲਿਸ ਕਰਮਚਾਰੀਆਂ, 130 ਨਾਗਰਿਕਾਂ ਸਣੇ 200 ਲੋਕ ਜਖ਼ਮੀ ਹੋ ਗਏ ਹਨ।
ਗੁਰੂ ਤੇਗ ਬਹਾਦੁਰ ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ 4 ਤੇ ਮ੍ਰਿਤਕਾਂ ਦੀਆਂ ਲਾਸ਼ਾਂ ਹਸਪਤਾਲ ਲੈ ਗਏ ਹਨ। ਦੋ ਦਿਨ ਪਹਿਲਾਂ ਹੇਡ ਕਾਂਸਟੇਬਲ ਰਤਨ ਲਾਲ ਦੀ ਵੀ ਇਸ ਹਿੰਸਾ ਵਿੱਚ ਜਾਨ ਚਲੀ ਗਈ। ਸ਼ਾਹਦਰਾ ਤੋਂ ਡੀਸੀਪੀ ਦੇ ਸਿਰ ਵਿੱਚ ਵੀ ਸੱਟਾਂ ਲੱਗੀਆਂ ਹਨ।
ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਵਾਲ 25-26 ਫ਼ਰਵਰੀ ਦੀ ਰਾਤ ਨੂੰ ਉੱਤਰ-ਪੂਰਬੀ ਦਿੱਲੀ ਦੇ ਵੱਖ ਵੱਖ ਹਿੱਸਿਆਂ ਵਿੱਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਸੀਲਮਪੁਰ ਪਹੁੰਚੇ।
ਹਾਈ ਕੋਰਟ ਨੇ ਦਿੱਲੀ ਪੁਲਿਸ ਨੂੰ ਸਟੇਟਸ ਰਿਪੋਰਟ ਦੇਣ ਲਈ ਕਿਹਾ
ਰਾਜਧਾਨੀ ਦੇ ਉੱਤਰ ਪੂਰਬੀ ਇਲਾਕਿਆਂ ਵਿੱਚ ਹਿੰਸਾ ਦੀ ਵਜ੍ਹਾ ਨਾਲ ਦਿੱਲੀ ਹਾਈ ਕੋਰਟ ਵਿੱਚ ਅੱਧੀ ਰਾਤ ਨੂੰ ਸੁਣਵਾਈ ਹੋਈ। ਜਸਟਿਸ ਐਸ ਮੁਰਲੀਧਰ ਦੇ ਘਰ ਮੰਗਲਵਾਰ ਰਾਤ ਨੂੰ ਹੋਈ ਸੁਣਵਾਈ ਵਿੱਚ ਹਾਈ ਕੋਰਟ ਨੇ ਦਿੱਲੀ ਪੁਲਿਸ ਨੂੰ ਜ਼ਖਮੀਆਂ ਨੂੰ ਤੁਰੰਤ ਇਕ ਵੱਡੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਾਉਣ ਦੇ ਨਿਰਦੇਸ਼ ਦਿੱਤੇ। ਹਿੰਸਾ ਵਿੱਚ ਜ਼ਖਮੀ ਹੋਏ ਲੋਕ ਮੁਸਤਫਾਬਾਦ ਵਿੱਚ ਹਸਪਤਾਲ 'ਚ ਦਾਖਲ ਹਨ। ਅਦਾਲਤ ਨੇ ਐਂਬੂਲੈਂਸ ਨੂੰ ਸੁਰੱਖਿਅਤ ਰਸਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਇਸ ਦੇ ਨਾਲ ਹੀ ਪੁਲਿਸ ਨੂੰ ਸਟੇਟਸ ਰਿਪੋਰਟ ਦੇਣ ਲਈ ਵੀ ਕਿਹਾ ਗਿਆ ਹੈ।
ਇਹ ਵੀ ਪੜ੍ਹੋ: ਸ਼ਾਹੀਨ ਬਾਗ਼ 'ਤੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਵਾਲੀ ਪਟੀਸ਼ਨ 'ਤੇ SC ਵਿੱਚ ਸੁਣਵਾਈ ਅੱਜ