ਨਵੀਂ ਦਿੱਲੀ: ਦਿੱਲੀ ਪੁਲਿਸ ਵੱਲੋਂ ਲਗਾਤਾਰ ਪ੍ਰਦਰਸ਼ਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੁੱਝ ਦੇਰ ਪਹਿਲਾਂ ਇਹ ਖ਼ਬਰ ਸਾਹਮਣੇ ਆਈ ਸੀ ਕਿ ਪੁਲਿਸ ਨੇ ਹੁੜਦੰਗ ਕਰਨ ਵਾਲਿਆਂ 'ਤੇ ਤੁਰੰਤ ਗੋਲੀ ਮਾਰਨ ਦੇ ਆਦੇਸ਼ ਦਿੱਤੇ ਗਏ ਹਨ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜੇ ਕੋਈ ਵਿਅਕਤੀ ਦੰਗਾ ਭੜਕਾਉਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਦਿੱਲੀ ਪੁਲਿਸ ਪਹਿਲਾਂ ਅਥਰੂ ਗੈਸ ਜਾਰੀ ਕਰੇਗੀ। ਜੇਕਰ ਦੰਗਾ ਕਾਬੂ ਵਿੱਚ ਨਹੀਂ ਆਉਂਦਾ ਤਾਂ ਦਿੱਲੀ ਪੁਲਿਸ ਇਸ ਨੂੰ ਤੁਰੰਤ ਗੋਲੀ ਮਾਰ ਸਕਦੀ ਹੈ।
ਤਾਜਾ ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਨੇ ਟਵੀਟ ਕਰ ਗੋਲੀ ਮਾਰਨ ਵਾਲੇ ਆਦੇਸ਼ਾਂ ਨੂੰ ਗਲ਼ਤ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਜਫ਼ਰਾਬਾਦ ਸੜਕ ਨੂੰ ਸਾਫ਼ ਕਰ ਦਿੱਤਾ ਗਿਆ ਹੈ ਅਤੇ ਉੱਤਰ ਪੂਰਬੀ ਦਿੱਲੀ ਲਈ ਕੋਈ ਸ਼ੂਟ ਐਡ ਆਰਡਰ ਜਾਰੀ ਨਹੀਂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਲੋਕਾਂ ਤੋਂ ਸ਼ਾਂਤੀ ਦੀ ਵੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਉੱਤਰ-ਪੂਰਬੀ ਜ਼ਿਲ੍ਹੇ ਵਿੱਚ ਹੋਈ ਹਿੰਸਾ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ। 130 ਆਮ ਲੋਕ ਤੇ 56 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਹੁਣ ਤੱਕ ਇਨ੍ਹਾਂ ਘਟਨਾਵਾਂ ਸੰਬੰਧੀ 11 ਐਫਆਈਆਰ ਦਰਜ ਕੀਤੀਆਂ ਗਈਆਂ ਹਨ।