ਨਵੀਂ ਦਿੱਲੀ: ਸੋਮਵਾਰ ਨੂੰ ਬਾਅਦ ਦੁਪਹਿਰ ਦਿੱਲੀ ਦੇ ਉੱਤਰ-ਪੂਰਬੀ ਇਲਾਕੇ ਵਿੱਚ ਹਿੰਸਾ ਭੜਕ ਗਈ ਸੀ ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ ਅਤੇ 50 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਇਸ ਹਿੰਸਾ ਵਿੱਚ ਗੋਲੀਆਂ ਚਲਾਉਣ ਵਾਲੇ ਪ੍ਰਦਰਸ਼ਨਕਾਰੀ ਨੂੰ ਦਿੱਲੀ ਪੁਲਿਸ ਨੇ ਕਾਬੂ ਕਰ ਲਿਆ ਹੈ।
ਦੱਸ ਦਈਏ ਕਿ ਹਿੰਸਾ ਤੋਂ ਬਾਅਦ ਸੋਮਵਾਰ ਰਾਤ ਨੂੰ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਐਮਰਜੈਂਸੀ ਮੀਟਿੰਗ ਕੀਤੀ ਸੀ। ਅੱਜ ਮੰਗਲਵਾਰ ਨੂੰ ਸਵੇਰੇ ਹੀ ਗੋਲੀਆਂ ਚਲਾਉਣ ਵਾਲੇ ਪ੍ਰਦਰਸ਼ਕਾਰੀ ਨੂੰ ਕਾਬੂ ਕਰ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸਾਰੇ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਆਪਣੀ ਰਿਹਾਇਸ਼ ਵਿੱਚ ਮੀਟਿੰਗ ਰੱਖੀ ਹੈ।
ਹਿੰਸਾ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਇਸ ਇਲਾਕੇ ਦੇ ਸਾਰੇ ਸਕੂਲਾਂ-ਕਾਲਜਾਂ ਅਤੇ 5 ਮੈਟਰੋ ਸਟੇਸ਼ਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: CAA ਦੇ ਵਿਰੋਧ ਨੂੰ ਲੈ ਕੇ ਹੋਈ ਹਿੰਸਾ 'ਚ 3 ਨੌਜਵਾਨਾਂ ਤੇ ਪੁਲਿਸ ਮੁਲਾਜ਼ਮ ਦੀ ਹੋਈ ਮੌਤ
ਜ਼ਿਕਰਯੋਗ ਹੈ ਕਿ ਅੱਜ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਨਵੀਂ ਦਿੱਲੀ ਪਹੁੰਚੇ ਹਨ। ਉਨ੍ਹਾਂ ਦੀ ਦਿੱਲੀ ਫੇਰੀ ਤੋਂ ਇੱਕ ਦਿਨ ਪਹਿਲਾਂ ਹੀ ਦਿੱਲੀ ਵਿੱਚ ਅਜਿਹੀ ਹਿੰਸਾ ਵਾਪਰਦੀ ਹੈ ਜਿਸ ਨਾਲ ਅਮਰੀਕੀ ਰਾਸ਼ਟਰਪਤੀ ਦੀ ਸੁਰੱਖਿਆ 'ਤੇ ਸਵਾਲੀਆ ਨਿਸ਼ਾਨ ਉੱਠਦੇ ਹਨ। ਇਸ ਘਟਨਾ ਨਾਲ ਦੁਨੀਆ ਦੀ ਨਜ਼ਰ ਵਿੱਚ ਭਾਰਤ ਦੀ ਛਵੀ ਵੀ ਖ਼ਰਾਬ ਹੁੰਦੀ ਜਾਪਦੀ ਹੈ।