ਨਵੀਂ ਦਿੱਲੀ: ਸੋਮਵਾਰ ਨੂੰ ਉੱਤਰ-ਪੂਰਬੀ ਦਿੱਲੀ ਵਿੱਚ ਹੋਈ ਹਿੰਸਾ 'ਚ 5 ਲੋਕਾਂ ਦੀ ਮੌਤ ਹੋ ਗਈ ਸੀ ਅਤੇ 50 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਅੱਜ ਮੰਗਲਵਾਰ ਸਵੇਰੇ ਫਿਰ ਮੌਦਪੁਰ ਅਤੇ ਬ੍ਰਹਮਪੁਰੀ ਇਲਾਕੇ 'ਚ ਪਥਰਾਅ ਹੋ ਗਿਆ। ਇਸ ਤੋਂ ਬਾਅਦ ਪੁਲਿਸ ਵੱਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਦਿੱਲੀ ਹਿੰਸਾ: ਗੋਲੀ ਚਲਾਉਣ ਵਾਲੇ ਪ੍ਰਦਰਸ਼ਨਕਾਰੀ ਨੂੰ ਦਿੱਲੀ ਪੁਲਿਸ ਨੇ ਕੀਤਾ ਕਾਬੂ
ਦੱਸ ਦਈਏ ਕਿ ਇਸ ਹਿੰਸਾ ਵਿੱਚ ਗੋਲੀਆਂ ਚਲਾਉਣ ਵਾਲੇ ਪ੍ਰਦਰਸ਼ਨਕਾਰੀ ਨੂੰ ਦਿੱਲੀ ਪੁਲਿਸ ਨੇ ਕਾਬੂ ਕਰ ਲਿਆ ਹੈ। ਜਾਣਕਾਰੀ ਮੁਤਾਬਕ ਹਿੰਸਾ ਤੋਂ ਬਾਅਦ ਸੋਮਵਾਰ ਰਾਤ ਨੂੰ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਐਮਰਜੈਂਸੀ ਮੀਟਿੰਗ ਕੀਤੀ ਸੀ ਜਿਸ ਤੋਂ ਬਾਅਦ ਅੱਜ ਸਵੇਰੇ ਹੀ ਗੋਲੀਆਂ ਚਲਾਉਣ ਵਾਲੇ ਪ੍ਰਦਰਸ਼ਕਾਰੀ ਨੂੰ ਕਾਬੂ ਕਰ ਲਿਆ ਗਿਆ ਹੈ।