ਨਵੀਂ ਦਿੱਲੀ : ਕੌਮੀ ਰਾਜਧਾਨੀ ਦਿੱਲੀ ਵਿੱਚ ਮੰਗਲਵਾਰ ਯਾਨੀ 11 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣਗੇ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਕੀਤੀ ਜਾਵੇਗੀ। ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ 8 ਫਰਵਰੀ ਨੂੰ ਵੋਟਾਂ ਪਾਈਆਂ ਗਈਆਂ ਸਨ।
ਇਨ੍ਹਾਂ ਸਾਰੀਆਂ ਸੀਟਾਂ ਉੱਤੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਵਿੱਚਕਾਰ ਹੈ। ਦਿੱਲੀ ਵਿੱਚ 27 ਥਾਵਾਂ ਉੱਤੇ ਸਖ਼ਤ ਸੁਰੱਖਿਆ ਵਿੱਚਕਾਰ ਇਨ੍ਹਾਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਇਨ੍ਹਾਂ ਵੋਟਾਂ ਦੀ ਗਿਣਤੀ 2600 ਸਟਾਫ ਵੱਲੋਂ ਗਿਣਤੀ ਕੀਤੀ ਜਾਵੇਗੀ।
ਤੁਹਾਨੂੰ ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਵਲੋਂ 6 ਜਨਵਰੀ ਨੂੰ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਸੀ। ਤਕਰੀਬਨ ਮਹਿਨਾ ਭਰ ਚੱਲੀ ਚੋਣ ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀ ਵੱਲੋਂ ਆਪਣੇ ਜੋਰ ਦੀ ਪੂਰੀ ਅਜਮਾਇਸ਼ ਕੀਤੀ ਗਈ ਹੈ।