ਦਿੱਲੀ: ਦਿੱਲੀ ਪੁਲਿਸ ਨੇ ਦਿੱਲੀ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੇ ਮਾਰਚ ਅਤੇ ਪ੍ਰਦਰਸ਼ਨ ਕਰਨ 'ਤੇ ਪਾਬੰਦੀ ਲਗਾਈ ਹੈ। ਦਿੱਲੀ ਪੁਲਿਸ ਨੇ ਟਵੀਟ ਕਰਕੇ ਕਿਹਾ ਹੈ ਕਿ ਜੇਕਰ ਕਿਸਾਨ ਬਿਨ੍ਹਾਂ ਆਗਿਆ ਤੋਂ ਦਿੱਲੀ ਆਉਂਦੇ ਹਨ ਤਾਂ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੰਤਰ-ਮੰਤਰ ਵਿਖੇ ਕਿਸਾਨਾਂ ਦੀ ਵਿਰੋਧ ਪ੍ਰਦਰਸ਼ਨ ਦੀ ਮੰਗ ਨੂੰ ਵੀ ਦਿੱਲੀ ਪੁਲਿਸ ਨੇ ਰੱਦ ਕਰ ਦਿੱਤਾ ਹੈ। ਦਿੱਲੀ ਪੁਲਿਸ 26 ਅਤੇ 27 ਨਵੰਬਰ ਨੂੰ ਵੀ ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ ਕਰੇਗੀ।
-
Farmer organisations from UP, Haryana, Uttarkhand, Rajasthan, Kerala & Punjab have called a march to Delhi on Nov 26 & 27. No gathering is permitted amid coronavirus.The permission has been rejected and it was communicated well in time to the organizers @CPDelhi @LtGovDelhi
— #DilKiPolice Delhi Police (@DelhiPolice) November 24, 2020 " class="align-text-top noRightClick twitterSection" data="
">Farmer organisations from UP, Haryana, Uttarkhand, Rajasthan, Kerala & Punjab have called a march to Delhi on Nov 26 & 27. No gathering is permitted amid coronavirus.The permission has been rejected and it was communicated well in time to the organizers @CPDelhi @LtGovDelhi
— #DilKiPolice Delhi Police (@DelhiPolice) November 24, 2020Farmer organisations from UP, Haryana, Uttarkhand, Rajasthan, Kerala & Punjab have called a march to Delhi on Nov 26 & 27. No gathering is permitted amid coronavirus.The permission has been rejected and it was communicated well in time to the organizers @CPDelhi @LtGovDelhi
— #DilKiPolice Delhi Police (@DelhiPolice) November 24, 2020
ਦੂਜੇ ਪਾਸੇ, ਦਿੱਲੀ ਵਿੱਚ ਵੱਧ ਰਹੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਕਿਸਾਨ ਨੇਤਾਵਾਂ ਨਾਲ ਗੱਲਬਾਤ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਹਰਿਆਣਾ, ਉੱਤਰ ਪ੍ਰਦੇਸ਼, ਉਤਰਾਖੰਡ, ਰਾਜਸਥਾਨ, ਕੇਰਲਾ ਅਤੇ ਪੰਜਾਬ ਦੇ ਕਿਸਾਨ ਅਤੇ ਕਿਸਾਨੀ ਨੇਤਾਵਾਂ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ 'ਦਿੱਲੀ ਚਲੋ' ਮਾਰਚ ਦਾ ਐਲਾਨ ਕੀਤਾ ਹੈ। ਇਨ੍ਹਾਂ ਸੂਬਿਆਂ ਤੋਂ 26 ਨਵੰਬਰ ਤੋਂ ਕਿਸਾਨਾਂ ਦੇ ਦਿੱਲੀ ਆਉਣਾ ਦੀ ਸੰਭਾਵਨਾ ਹੈ।
ਦਿੱਲੀ ਪੁਲਿਸ ਦੇ ਬੁਲਾਰੇ ਡਾ. ਈਸ਼ ਸਿੰਘਲ ਨੇ ਕਿਹਾ ਕਿ ਜੇਕਰ ਕਿਸਾਨ ਬਿਨਾਂ ਆਗਿਆ ਤੋਂ ਦਿੱਲੀ ਵਿੱਚ ਦਾਖਲ ਹੋਏ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦਿੱਲੀ ਵਿੱਚ ਕਿਸੇ ਵੀ ਮਾਰਚ ਅਤੇ ਇਕੱਠ ਦੀ ਇਜਾਜ਼ਤ ਨਹੀਂ ਹੈ। ਕੋਰੋਨਾ ਮਹਾਂਮਾਰੀ ਦੇ ਕਾਬੂ ਵਿਚ ਆਉਣ ਤੋਂ ਬਾਅਦ ਆਗਿਆ ਨਾਲ ਦਿੱਲੀ ਵਿਚ ਪ੍ਰਦਰਸ਼ਨ ਕਰ ਸਕਦੀ ਹੈ। ਕਿਸਾਨਾਂ ਨੂੰ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਦੀ ਆਗਿਆ ਨਹੀਂ ਦਿੱਤੀ ਗਈ ਹੈ।
ਪਿਛਲੇ ਦਿਨੀਂ ਕਿਸਾਨ ਆਗੂਆਂ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਸੰਬੰਧੀ ਇੱਕ ਮੀਟਿੰਗ ਕੀਤੀ ਸੀ। ਇਹ ਫੈਸਲਾ ਲਿਆ ਗਿਆ ਕਿ ਸੈਂਕੜੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨ ਜੱਥੇਬੰਦੀਆਂ ਨੇ ਮਿਲ ਕੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕੇਂਦਰ ’ਤੇ ਦਬਾਅ ਬਣਾਉਣ ਲਈ ਇਕਜੁੱਟ ਕਿਸਾਨ ਮੋਰਚਾ ਬਣਾਇਆ ਹੈ। ਇਸ ਮੋਰਚੇ ਨੂੰ ਸੈਂਕੜੇ ਕਿਸਾਨ ਜੱਥੇਬੰਦੀਆਂ ਦਾ ਸਮਰਥਨ ਮਿਲਿਆ ਹੈ।
2 ਨਵੰਬਰ ਨੂੰ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਦੀ ਮੰਗੀ ਸੀ ਆਗਿਆ
ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਦੇ ਕਨਵੀਨਰ ਵੀ.ਐਮ. ਸਿੰਘ ਨੇ 2 ਨਵੰਬਰ ਨੂੰ ਨਵੀਂ ਦਿੱਲੀ ਦੇ ਜ਼ਿਲ੍ਹਾ ਡੀਸੀਪੀ ਡਾ ਈਸ਼ ਸਿੰਘਲ ਨੂੰ ਇੱਕ ਪੱਤਰ ਲਿਖ ਕੇ ਜੰਤਰ-ਮੰਤਰ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਮੰਗੀ ਸੀ। 4 ਨਵੰਬਰ ਨੂੰ, ਡਾਕਟਰ ਈਸ਼ ਸਿੰਘਲ ਨੇ ਵੀ.ਐਮ. ਸਿੰਘ ਨੂੰ ਪੱਤਰ ਲਿਖਕੇ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ। ਦਿੱਲੀ ਪੁਲਿਸ ਨੇ ਪੱਤਰ ਵਿੱਚ ਕਿਹਾ ਹੈ ਕਿ ਸੁਪਰੀਮ ਕੋਰਟ ਅਤੇ ਦਿੱਲੀ ਸਰਕਾਰ ਦੇ ਕੋਵਿਡ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ 30 ਨਵੰਬਰ ਤੱਕ ਕਿਸੇ ਵੀ ਰੂਪ ਵਿੱਚ ਇਕੱਠ ਕਰਨ ਦੀ ਆਗਿਆ ਨਹੀਂ ਹੋ ਸਕਦੀ।