ETV Bharat / bharat

ਦਿੱਲੀ ਦੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨਾਲ ਸਾਂਝ ਵਾਲੇ ਸਾਰੇ ਅਹੁਦੇ ਛੱਡਣ ਦਾ ਫ਼ੈਸਲਾ - ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਨੇ ਅੱਜ ਹੋਈ ਮੀਟਿੰਗ ਵਿੱਚ ਫ਼ੈਸਲਾ ਕੀਤਾ ਹੈ ਕਿ ਜਿਹੜੇ ਵੀ ਅਹੁਦਿਆਂ 'ਤੇ ਭਾਜਪਾ ਨਾਲ ਸਾਂਝ ਹੈ, ਉਹ ਖ਼ਤਮ ਕਰਦਿਆਂ ਪਾਰਟੀ ਦੇ ਸਾਰੇ ਆਗੂ ਅਤੇ ਵਰਕਰ ਆਪੋ-ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ।

ਦਿੱਲੀ ਦੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨਾਲ ਸਾਂਝ ਵਾਲੇ ਸਾਰੇ ਅਹੁਦੇ ਛੱਡਣ ਦਾ ਫ਼ੈਸਲਾ

author img

By

Published : Sep 28, 2020, 9:39 PM IST

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਐਲਾਨ ਕੀਤਾ ਹੈ ਕਿ ਪਾਰਟੀ ਦੇ ਸਾਰੇ ਆਗੂ ਅਤੇ ਵਰਕਰ ਭਾਜਪਾ ਨਾਲ ਸਾਂਝ ਵਾਲੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣਗੇ।

ਇਥੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਲਕਾ ਨੇ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਅਤੇ ਐਨ.ਡੀ.ਏ ਨਾਲ ਗਠਜੋੜ ਤੋੜ ਦਿੱਤਾ ਹੈ ਅਤੇ ਉਨ੍ਹਾਂ ਦੇ ਐਲਾਨ ਮੁਤਾਬਕ ਦਿੱਲੀ ਇਕਾਈ ਨੇ ਅੱਜ ਹੋਈ ਮੀਟਿੰਗ ਵਿੱਚ ਫ਼ੈਸਲਾ ਕੀਤਾ ਹੈ ਕਿ ਜਿਹੜੇ ਵੀ ਅਹੁਦਿਆਂ 'ਤੇ ਭਾਜਪਾ ਨਾਲ ਸਾਂਝ ਹੈ, ਉਹ ਖ਼ਤਮ ਕਰਦਿਆਂ ਪਾਰਟੀ ਦੇ ਸਾਰੇ ਆਗੂ ਅਤੇ ਵਰਕਰ ਆਪੋ-ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ।

ਉਨ੍ਹਾਂ ਦੱਸਿਆ ਕਿ ਮਨਪ੍ਰੀਤ ਕੌਰ ਕਾਲਕਾ ਨੇ ਨਗਰ ਨਿਗਮ ਦਿੱਲੀ ਦੱਖਣੀ ਵਿੱਚ ਸੌਂਪੀ ਗਈ ਡਿਪਟੀ ਚੇਅਰਪਰਸਨ ਦੀ ਜ਼ਿੰਮੇਵਾਰੀ ਤੋਂ ਅੱਜ ਅਸਤੀਫਾ ਦੇ ਦਿੱਤਾ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਕਾਲਕਾ ਨੇ ਕਿਹਾ ਕਿ ਆਗੂਆਂ ਨੇ ਆਪੋ-ਆਪਣੇ ਪੱਧਰ 'ਤੇ ਅਸਤੀਫ਼ਾ ਦੇਣਾ ਹੈ ਤੇ ਉਹ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਹ ਅਸਤੀਫ਼ਾ ਦੇਣ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਹੁਣ ਭਾਜਪਾ ਨਾਲ ਕੋਈ ਸਾਂਝ ਨਹੀਂ ਰਹੀ ਅਤੇ ਪਾਰਟੀ ਦੀ ਕੌਮੀ ਲੀਡਰਸ਼ਿਪ ਦੇ ਫ਼ੈਸਲੇ ਅਨੁਸਾਰ ਅਸੀਂ ਹੁਣ ਆਪਣਾ ਅਗਲਾ ਸਿਆਸੀ ਸਫ਼ਰ ਇਕੱਲਿਆਂ ਹੀ ਤੈਅ ਕਰਾਂਗੇ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਸ਼ਨਿੱਚਰਵਾਰ ਨੂੰ ਚੰਡੀਗੜ੍ਹ 'ਚ ਹੋਈ ਮੀਟਿੰਗ ਵਿੱਚ ਮੈਂਬਰਾਂ ਨੇ ਸਰਬਸੰਮਤੀ ਨਾਲ ਭਾਜਪਾ ਨਾਲ ਗਠਜੋੜ ਤੋੜਨ ਅਤੇ ਐਨ.ਡੀ.ਏ ਵਿਚੋਂ ਬਾਹਰ ਆਉਣ ਦਾ ਫ਼ੈਸਲਾ ਕੀਤਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.