ਨਵੀਂ ਦਿੱਲੀ: ਮਹਾਰਾਸ਼ਟਰ ਵਿੱਚ ਸੁਪਰੀਮ ਕੋਰਟ ਦੇ ਸਰਕਾਰ ਗਠਨ ਦੇ ਫੈਸਲੇ ਤੋਂ ਬਾਅਦ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਸੀ ਕਿ ਬੁੱਧਵਾਰ ਸ਼ਾਮ 5 ਵਜੇ ਤੋਂ ਪਹਿਲਾਂ ਫਲੋਰ ਟੈਸਟ ਕਰਵਾਇਆ ਜਾਵੇ। ਇਸ ਤੋਂ ਬਾਅਦ, ਭਾਜਪਾ ਨੇ ਆਪਣੇ ਸਾਰੇ ਵਿਧਾਇਕਾਂ ਨੂੰ ਰਾਤ 9 ਵਜੇ ਬੁਲਾਇਆ ਸੀ। ਪਰ ਇਸ ਤੋਂ ਪਹਿਲਾਂ ਹੀ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਅਸਤੀਫਾ ਦੇ ਦਿੱਤਾ। ਦੇਵੇਂਦਰ ਫੜਨਵੀਸ ਬੁੱਧਵਾਰ ਦੁਪਹਿਰ 3.30 ਵਜੇ ਮੀਡੀਆ ਨੂੰ ਸੰਬੋਧਨ ਕਰਨਗੇ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਨਿਰਦੇਸ਼ ਦਿੱਤਾ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਸਾਬਤ ਕਰਨ। ਸੂਤਰਾਂ ਮੁਤਾਬਕ ਥੋੜੀ ਦੇਰ 'ਚ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੀ ਅਸਤੀਫ਼ਾ ਦੇ ਸਕਦੇ ਹਨ।
ਜ਼ਿਕਰਯੋਗ ਹੈ ਕਿ ਸਰਕਾਰ ਬਣਨ 'ਤੇ ਸੁਪਰੀਮ ਕੋਰਟ ਨੇ ਵੱਡਾ ਫ਼ੈਸਲਾ ਦਿੰਦਿਆਂ ਭਲਕੇ ਸ਼ਾਮ 5 ਵਜੇ ਤੋਂ ਪਹਿਲਾ ਫਲੌਰ ਟੈਸਟ ਕਰਵਾਉਣ ਦਾ ਆਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਨੇ ਗੁਪਤ ਮਤਦਾਨ ਦੇ ਲਾਈਵ ਪ੍ਰਸਾਰਣ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਪ੍ਰੋਟੇਮ ਸਪੀਕਰ ਦੀ ਨਿਯੁਕਤੀ ਦੇ ਆਦੇਸ਼ ਵੀ ਦਿੱਤੇ ਹਨ।
ਅਦਾਲਤ ਨੇ ਕਿਹਾ ਕਿ ਕੱਲ ਸ਼ਾਮ ਨੂੰ ਪੰਜ ਵਜੇ ਤੋਂ ਪਹਿਲਾਂ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਣੀ ਚਾਹੀਦੀ ਹੈ ਅਤੇ ਫਿਰ ਫਲੋਰ ਟੈਸਟ ਕਰਵਾਇਆ ਜਾਵੇ। ਜਸਟਿਸ ਰਮਨਾ ਨੇ ਕਿਹਾ ਕਿ ਅਦਾਲਤ ਅਤੇ ਵਿਧਾਨ ਸਭਾ ਦੇ ਅਧਿਕਾਰ ਨੂੰ ਲੈ ਕੇ ਲੰਬੇ ਸਮੇਂ ਤੋਂ ਬਹਿਸ ਹੋ ਰਹੀ ਹੈ। ਲੋਕਤੰਤਰੀ ਕਦਰਾਂ ਕੀਮਤਾਂ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ। ਲੋਕਾਂ ਨੂੰ ਚੰਗੇ ਪ੍ਰਸ਼ਾਸਨ ਦਾ ਅਧਿਕਾਰ ਹੈ।
ਅਦਾਲਤ ਨੇ ਕਿਹਾ ਕਿ ਲੋਕਤੰਤਰੀ ਕਦਰਾਂ ਕੀਮਤਾਂ ਸਥਾਪਤ ਕਰਨ ਲਈ ਅਦਾਲਤਾਂ ਹੁੰਦੀਆਂ ਹਨ ਅਤੇ ਅਦਾਲਤ ਅਤੇ ਸੰਸਦੀ ਕਾਰਜਕਾਲ ਵਿਚਕਾਰ ਸੀਮਾ ਦੀ ਜ਼ਰੂਰਤ ਹੁੰਦੀ ਹੈ। ਅਦਾਲਤ ਨੇ ਕਿਹਾ ਕਿ ਫਲੋਰ ਟੈਸਟ ਵੀਡੀਓ-ਰਿਕਾਰਡ ਕੀਤਾ ਜਾਣਾ ਚਾਹੀਦਾ ਹੈ ਅਤੇ ਸਿੱਧਾ ਪ੍ਰਸਾਰਣ ਹੋਣਾ ਚਾਹੀਦਾ ਹੈ ਅਤੇ ਇਹ ਗੁਪਤ ਵੋਟਿੰਗ ਤੋਂ ਨਹੀਂ ਹੋਵੇਗਾ।
ਦੱਸਣਯੋਗ ਹੈ ਕਿ ਕਾਂਗਰਸ-ਐਨਸੀਪੀ ਅਤੇ ਸ਼ਿਵ ਸੈਨਾ ਨੇ ਮਹਾਰਾਸ਼ਟਰ ਵਿੱਚ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਦੀ ਸਹੁੰ ਚੁਕਾਉਣ ਦੇ ਰਾਜਪਾਲ ਭਗਤ ਸਿੰਘ ਕੋਸ਼ਰੀ ਦੇ ਫ਼ੈਸਲੇ ਵਿਰੁੱਧ ਕਾਂਗਰਸ-ਐਨਸੀਪੀ ਅਤੇ ਸ਼ਿਵ ਸੈਨਾ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ।