ਡੇਰਾ ਰਾਧਾ ਸੁਆਮੀ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਦਿੱਲੀ ਹਾਈ ਕੋਰਟ ਵਿੱਚ ਪੇਸ਼ ਹੋਣ ਲਈ ਕੀਤਾ ਤਲਬ। ਕੋਰਟ ਨੇ 14 ਨਵੰਬਰ ਨੂੰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਹੈ।
ਹਾਲਾਂਕਿ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਲੀ ਹਾਈਕੋਰਟ ਵਿੱਚ ਅਪੀਲ ਕਰਕੇ ਕਿਹਾ ਹੈ ਕਿ ਉਨ੍ਹਾਂ 'ਤੇ ਆਰਐਚਸੀ ਹੋਲਡਿੰਗ ਦਾ ਕੋਈ ਬਕਾਇਆ ਨਹੀਂ। ਢਿੱਲੋਂ ਨੇ ਹਾਈਕੋਰਟ ਨੂੰ ਕਿਹਾ ਹੈ ਕਿ ਮਾਲਵਿੰਦਰ ਸਿੰਘ ਤੇ ਸ਼ਿਵਿੰਦਰ ਸਿੰਘ ਦਾ ਇਹ ਦਾਅਵਾ ਬਿਲਕੁਲ ਗ਼ਲਤ ਹੈ ਕਿ ਉਨ੍ਹਾਂ ਵੱਲ ਦੋਵਾਂ ਦਾ ਕੋਈ ਬਕਾਇਆ ਬਾਕੀ ਹੈ।