ETV Bharat / bharat

ਰਾਮ ਰਹੀਮ ਨੂੰ ਮੁੜ ਝਟਕਾ, ਪੈਰੋਲ ਦੀ ਅਰਜ਼ੀ ਖ਼ਾਰਜ - ਸੁਨਾਰੀਆ ਜੇਲ੍ਹ

ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਝਟਕਾ ਦਿੰਦਿਆਂ ਜੇਲ੍ਹ ਪ੍ਰਸ਼ਾਸਨ ਨੇ ਉਸ ਦੀ ਪੈਰੋਲ ਸਬੰਧੀ ਪਾਈ ਅਰਜ਼ੀ ਰੱਦ ਕਰ ਦਿੱਤੀ ਹੈ।

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ
author img

By

Published : Apr 24, 2020, 5:40 PM IST

ਚੰਡੀਗੜ੍ਹ: ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਪੈਰੋਲ ਸਬੰਧੀ ਪਾਈ ਅਰਜ਼ੀ ਅਧਿਕਾਰੀਆਂ ਨੇ ਮੁੜ ਰੱਦ ਕਰ ਦਿੱਤੀ ਹੈ।

ਦੱਸਣਯੋਗ ਹੈ ਕਿ ਰਾਮ ਰਹੀਮ ਦੀ ਮਾਂ ਨਸੀਬ ਕੌਰ ਨੇ ਆਪਣੀ ਬਿਮਾਰੀ ਦਾ ਹਵਾਲਾ ਦਿੰਦੇ ਹੋਏ ਡੇਰਾ ਮੁਖੀ ਨੂੰ ਤਿੰਨ ਹਫ਼ਤਿਆਂ ਲਈ ਪੈਰੋਲ ਦੇਣ ਦੀ ਅਪੀਲ ਕਰਦਿਆਂ ਅਰਜ਼ੀ ਪਾਈ ਸੀ। ਸ਼ੁੱਕਰਵਾਰ ਨੂੰ ਜੇਲ੍ਹ ਪ੍ਰਸ਼ਾਸਨ ਨੇ ਪੈਰੋਲ ਦੇਣ ਤੋਂ ਸਾਫ਼ ਇਨਕਾਰ ਕਰਦਿਆਂ ਅਰਜ਼ੀ ਰੱਦ ਕਰ ਦਿੱਤੀ ਹੈ।

ਇਸ ਤੋਂ ਪਹਿਲਾਂ ਵੀ ਡੇਰਾ ਮੁਖੀ ਵੱਲੋਂ ਵੱਖ-ਵੱਖ ਕਾਰਨ ਦੇ ਕੇ ਪੈਰੋਲ ਲੈਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਹਨ ਪਰ ਹਰ ਵਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ।

ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡੇਰਾ ਮੁਖੀ ਦੀ ਪੈਰੋਲ ਅਰਜ਼ੀ ਪ੍ਰਤੀ ਵਿਰੋਧ ਜਤਾਇਆ ਸੀ। ਜਥੇਦਾਰ ਨੇ ਕਿਹਾ ਸੀ ਕਿ ਜੇ ਰਾਮ ਰਹੀਮ ਨੂੰ ਪੈਰੋਲ ਮਿਲੀ ਤਾਂ ਸੂਬੇ ਦੀ ਸ਼ਾਂਤੀ ਭੰਗ ਹੋ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.