ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਹੋਏ ਸੜਕ ਹਾਦਸੇ ਵਿੱਚ 44 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਕ ਰਿਪੋਰਟ ਮੁਤਾਬਕ ਸਾਲ 2009 ਤੋਂ 2018 ਤੱਕ 11 ਹਜ਼ਾਰ ਤੋਂ ਵੱਧ ਲੋਕ ਸੜਕ ਹਾਦਸਿਆਂ ਵਿੱਚ ਆਪਣੀ ਜਾਨ ਗੁਆ ਚੁੱਕੇ ਹਨ।
ਹਿਮਾਚਲ ਦੇ ਜ਼ਿਲ੍ਹਾ ਕੁੱਲੂ ਵਿੱਚ ਵੀਰਵਾਰ ਨੂੰ ਇੱਕ ਓਵਰਲੋਡ ਨਿੱਜੀ ਬੱਸ 500 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ ਸੀ। ਇਸ ਹਾਦਸੇ ਵਿੱਚ 44 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ 31 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਇਹ ਵੀ ਸੁਣਨ ਵਿੱਚ ਆਇਆ ਹੈ ਕਿ ਬੱਸ ਦਾ ਡਰਾਇਵਰ ਪਹਿਲੀ ਵਾਰ ਬੱਸ ਚਲਾ ਰਿਹਾ ਸੀ ਅਤੇ ਹਾਦਸੇ ਸਮੇਂ ਡਰਾਇਵਰ ਮੌਕੇ ਤੋਂ ਛਾਲ ਮਾਰ ਗਿਆ।