ਪਟਨਾ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂਦੁਆਰਾ ਪਟਨਾ ਸਾਹਿਬ 'ਚ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋ ਰਹੀ ਹੈ। ਇਸ ਮੌਕੇ ਬਹੁਤ ਸਾਰੇ ਪ੍ਰਬੰਧ ਕੀਤੇ ਗਏ ਹਨ ਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ। ਦੱਸ ਦਈਏ, ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਤੋਂ ਵੀ ਸਿੱਖ ਭਾਈਚਾਰੇ ਦੇ ਲੋਕ ਇੱਥੇ ਨਤਮਸਤਕ ਹੋ ਰਹੇ ਹਨ।
ਪ੍ਰਕਾਸ਼ ਪੁਰਬ ਲਈ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ। ਸ਼ਰਧਾਲੂਆਂ ਨੇ ਦੱਸਿਆ ਕਿ ਨਿਤੀਸ਼ ਸਰਕਾਰ ਨੇ ਬਹੁਤ ਵਧੀਆ ਪ੍ਰਬੰਧ ਕੀਤੇ ਹਨ। ਸ਼ਰਧਾਲੂ ਪ੍ਰਬੰਧ ਤੋਂ ਕਾਫ਼ੀ ਖੁਸ਼ ਹਨ। ਉਨ੍ਹਾਂ ਨੇ ਬਿਹਾਰ ਸਰਕਾਰ ਦੀ ਬਹੁਤ ਪ੍ਰਸ਼ੰਸਾ ਕੀਤੀ। ਸ਼ਰਧਾਲੂਆਂ ਨੇ ਇਹ ਵੀ ਦੱਸਿਆ ਕਿ ਸਿੱਖ ਧਰਮ ਵਿੱਚ ਪੰਜ ਮਹੱਤਵਪੂਰਨ ਧਾਰਮਿਕ ਸਥਾਨ ਹਨ, ਪਟਨਾ ਸਾਹਿਬ ਉਨ੍ਹਾਂ ਵਿੱਚੋਂ ਇੱਕ ਹੈ।
ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਪਟਨਾ ਸਾਹਿਬ ਵਿੱਚ ਕਾਫ਼ੀ ਸਜਾਵਟ ਕੀਤੀ ਗਈ ਹੈ। ਇਸ ਦੇ ਨਾਲ ਹੀ ਪ੍ਰਭਾਤ ਫੇਰੀ ਤੇ ਗੁਰੂ ਸਾਹਿਬ ਦੇ ਜੀਵਨ 'ਤੇ ਆਧਾਰਿਤ ਕਈ ਪ੍ਰੋਗਰਾਮ ਵੀ ਕਰਵਾਏ ਜਾਣਗੇ।