ETV Bharat / bharat

2 ਮਹੀਨੇ ਬਾਅਦ ਮੁੜ ਸ਼ੁਰੂ ਹੋਈਆਂ ਘਰੇਲੂ ਉਡਾਣਾਂ - ਘਰੇਲੂ ਉਡਾਣਾਂ

2 ਮਹੀਨੇ ਬੰਦ ਰਹਿਣ ਤੋਂ ਬਾਅਦ ਅੱਜ ਤੋਂ ਘਰੇਲੂ ਯਾਤਰੀਆਂ ਦੀਆਂ ਉਡਾਣਾਂ ਮੁੜ ਸ਼ੁਰੂ ਹੋ ਗਈਆਂ ਹਨ। ਕਈ ਰਾਜਾਂ ਨੇ ਮਹਾਂਮਾਰੀ ਕਾਰਨ ਦੂਜੇ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਸੰਭਾਲਨ ਵਿੱਚ ਅਸਮਰਥਾ ਜ਼ਾਹਿਰ ਕੀਤੀ ਹੈ।

2 ਮਹੀਨੇ ਬਾਅਦ ਮੁੜ ਤੋਂ ਸ਼ੁਰੂ ਹੋਈਆਂ ਘਰੇਲੂ ਉਡਾਣਾਂ

author img

By

Published : May 25, 2020, 8:36 AM IST

ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਂਮਾਰੀ ਦੀ ਰੋਕਥਾਮ ਲਈ ਸਾਰੇ ਦੇਸ਼ ਵਿੱਚ 25 ਮਾਰਚ ਤੋਂ ਤਾਲਾਬੰਦੀ ਲਾਗੂ ਹੈ। ਇਸ ਕਾਰਨ ਉਦੋਂ ਤੋਂ ਹੀ ਉਡਾਣਾਂ ਦੀਆਂ ਵਪਾਰਕ ਕਾਰਵਾਈਆਂ ਵੀ ਬੰਦ ਹਨ। 2 ਮਹੀਨੇ ਬੰਦ ਰਹਿਣ ਤੋਂ ਬਾਅਦ ਅੱਜ ਤੋਂ ਘਰੇਲੂ ਯਾਤਰੀਆਂ ਦੀਆਂ ਉਡਾਣਾਂ ਮੁੜ ਸ਼ੁਰੂ ਹੋ ਗਈਆਂ ਹਨ। ਹਾਲਾਂਕਿ ਵੱਖ-ਵੱਖ ਰਾਜਾਂ ਵੱਲੋਂ ਹਵਾਈ ਯਾਤਰੀਆਂ 'ਤੇ ਵੱਖਰੇ-ਵੱਖਰੇ ਨਿਯਮ ਲਾਗੂ ਕੀਤੇ ਗਏ ਹਨ, ਜਿਸ ਕਾਰਨ ਸਾਰੇ ਉਲਝਣ ਵਿੱਚ ਹਨ।

ਘਰੇਲੂ ਉਡਾਣਾਂ ਸੋਮਵਾਰ ਨੂੰ ਪੱਛਮੀ ਬੰਗਾਲ ਦੇ ਕੋਲਕਾਤਾ ਅਤੇ ਬਾਗਡੋਗਰਾ, ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਅਤੇ ਵਿਜੇਵਾੜਾ ਹਵਾਈ ਅੱਡਿਆਂ ਤੋਂ ਚਾਲੂ ਨਹੀਂ ਹੋਣਗੀਆਂ। ਹਾਲਾਂਕਿ ਸੀਮਿਤ ਉਡਾਣਾਂ ਮੁੰਬਈ, ਚੇਨਈ ਅਤੇ ਹੈਦਰਾਬਾਦ ਹਵਾਈ ਅੱਡਿਆਂ ਤੋਂ ਸ਼ੁਰੂ ਹੋਣਗੀਆਂ।

ਉਡਾਣਾਂ ਮੁੜ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਨਾਗਰਿਕ ਹਵਾਬਾਜ਼ੀ ਮੰਤਰਾਲੇ ਨੇ ਦਿਨ ਭਰ ਵੱਖ-ਵੱਖ ਹਿੱਸੇਦਾਰਾਂ ਨਾਲ ਮੀਟਿੰਗਾਂ ਕੀਤੀਆਂ। ਇਸ ਦਾ ਕਾਰਨ ਇਹ ਸੀ ਕਿ ਕਈ ਰਾਜਾਂ ਨੇ ਮਹਾਂਮਾਰੀ ਕਾਰਨ ਦੂਜੇ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਸੰਭਾਲਨ ਵਿੱਚ ਅਸਮਰਥਾ ਜ਼ਾਹਿਰ ਕੀਤੀ ਹੈ।

ਇਸ ਲਈ ਐਤਵਾਰ ਸ਼ਾਮ ਨੂੰ ਇਹ ਫੈਸਲਾ ਲਿਆ ਗਿਆ ਕਿ ਵੀਰਵਾਰ ਨੂੰ ਪੱਛਮੀ ਬੰਗਾਲ ਦੇ ਕੋਲਕਾਤਾ ਅਤੇ ਬਾਗਡੋਗਰਾ ਹਵਾਈ ਅੱਡਿਆਂ ਤੋਂ ਸਿਰਫ 20 ਉਡਾਣਾਂ ਪ੍ਰਤੀ ਦਿਨ ਸ਼ੁਰੂ ਹੋਣਗੀਆਂ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਦੇ ਇਨ੍ਹਾਂ ਦੋਹਾਂ ਹਵਾਈ ਅੱਡਿਆਂ ਤੋਂ ਸੋਮਵਾਰ ਅਤੇ ਬੁੱਧਵਾਰ ਦਰਮਿਆਨ ਕੋਈ ਉਡਾਣਾਂ ਨਹੀਂ ਚੱਲਣਗੀਆਂ।

ਇਹ ਵੀ ਪੜ੍ਹੋ: ਪੰਜਾਬ ਤੋਂ ਹੁਣ ਤੱਕ 2060 ਮਾਮਲੇ ਆਏ ਸਾਹਮਣੇ, ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ ਹੋਈ 122

ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਐਤਵਾਰ ਨੂੰ ਕਿਹਾ ਕਿ ਆਂਧਰਾ ਪ੍ਰਦੇਸ਼ ਅਤੇ ਪੱਛਮੀ ਬੰਗਾਲ ਨੂੰ ਛੱਡ ਕੇ ਭਲਕੇ (ਸੋਮਵਾਰ) ਤੋਂ ਦੇਸ਼ ਭਰ ਵਿੱਚ ਘਰੇਲੂ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਆਂਧਰਾ ਪ੍ਰਦੇਸ਼ 'ਚ ਉਡਾਣਾਂ 26 ਮਈ ਤੋਂ ਅਤੇ ਪੱਛਮੀ ਬੰਗਾਲ 'ਚ 28 ਮਈ ਤੋਂ ਸ਼ੁਰੂ ਹੋਣਗੀਆਂ।

ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਹੈਦਰਾਬਾਦ ਹਵਾਈ ਅੱਡੇ ਤੋਂ ਸੋਮਵਾਰ ਤੋਂ ਸਿਰਫ਼ 30 ਉਡਾਣਾਂ ਦੀ ਆਵਾਜਾਈ ਹੋਵੇਗੀ। ਇਨ੍ਹਾਂ ਵਿੱਚੋਂ ਅੱਧੀਆਂ ਉਡਾਣਾਂ ਆਉਣ ਵਾਲੀਆਂ ਹੋਣਗੀਆਂ ਤੇ ਅੱਧੀਆਂ ਜਾਣ ਵਾਲੀਆਂ ਹੋਣਗੀਆਂ।

ਸੋਮਵਾਰ ਤੋਂ ਸ਼ੁਰੂ ਹੋਣ ਵਾਲੀਆਂ 1,050 ਉਡਾਣਾਂ ਦੀ ਬੁਕਿੰਗ ਸ਼ੁਰੂ ਕਰ ਦਿੱਤੀ ਗਈ ਸੀ, ਪਰ ਬਹੁਤ ਸਾਰੀਆਂ ਉਡਾਣਾਂ ਨੂੰ ਸੋਧੇ ਹੋਏ ਕਾਰਜਕ੍ਰਮ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਹੈ, ਜਿਸ ਨਾਲ ਸੈਂਕੜੇ ਯਾਤਰੀ ਨਿਰਾਸ਼ ਹੋ ਗਏ। ਹਵਾਬਾਜ਼ੀ ਕੰਪਨੀਆਂ ਨੂੰ ਪਹਿਲਾਂ ਆਪਣੀ ਸਮਰੱਥਾ ਦਾ ਇੱਕ ਤਿਹਾਈ ਹਿੱਸਾ ਸੰਚਾਲਨ ਕਰਨ ਦੀ ਆਗਿਆ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.