ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਵਾਇਰਸ ਦੇ ਵੱਧਦੇ ਖ਼ਤਰੇ ਨੂੰ ਦੇਖਦੇ ਹੋਏ ਸ਼ੁਕਰਵਾਰ ਨੂੰ ਇੱਕ ਪ੍ਰੈਸ ਕਾਨਫ੍ਰੰਸ ਕੀਤੀ, ਜਿਸ ਵਿੱਚ ਉਨ੍ਹਾਂ ਨੇ ਕੋਰੋਨਾ ਵਾਇਰਸ ਉੱਤੇ ਕਾਬੂ ਪਾਉਣ ਲਈ ਨੈਸ਼ਨਲ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ।
-
US President Donald Trump: I am officially declaring a national emergency. #Coronavirus pic.twitter.com/BTpXMkx0RC
— ANI (@ANI) March 13, 2020 " class="align-text-top noRightClick twitterSection" data="
">US President Donald Trump: I am officially declaring a national emergency. #Coronavirus pic.twitter.com/BTpXMkx0RC
— ANI (@ANI) March 13, 2020US President Donald Trump: I am officially declaring a national emergency. #Coronavirus pic.twitter.com/BTpXMkx0RC
— ANI (@ANI) March 13, 2020
ਦੱਸਣਯੋਗ ਹੈ ਕਿ ਟਰੰਪ ਨੇ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ 50 ਅਰਬ ਡਾਲਰ ਦੇ ਫੰਡ ਦਾ ਵੀ ਐਲਾਨ ਕੀਤਾ ਹੈ ਤੇ ਅਮਰੀਕਾ ਵਿੱਚ ਕੋਰੋਨਾ ਤੋਂ ਨਜਿੱਠਣ ਲਈ ਲੋੜੀਂਦੇ ਸੈਂਟਰ ਸਥਾਪਤ ਕਰਨ ਲਈ ਵੀ ਆਖਿਆ ਹੈ।
ਹੋਰ ਪੜ੍ਹੋ: ਹੁਣ ਯੂਰੋਪ ਬਣਿਆ ਮਹਾਂਮਾਰੀ ਕੋਰੋਨਾਵਾਇਰਸ ਦਾ ਕੇਂਦਰ: WHO
ਜ਼ਿਕਰਯੋਗ ਹੈ ਕਿ ਕੋਰੋਨਾ ਦਾ ਪ੍ਰਭਾਵ ਸਾਰੀ ਦੁਨੀਆ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਕੋਰੋਨਾ ਨੇ ਭਾਰਤ ਵਿੱਚ ਵੀ ਦਸਤਕ ਦੇ ਦਿੱਤੀ ਹੈ। ਹੁਣ ਤੱਕ ਭਾਰਤ ਵਿੱਚ ਕੋਰੋਨਾ ਦੇ 82 ਲੋਕਾਂ ਦੀ ਪੁਸ਼ਟੀ ਹੋ ਚੁੱਕੀ ਹੈ ਤੇ ਦੋ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।