ਚੰਡੀਗੜ੍ਹ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ ਜਥੇ ਵਿੱਚ ਸ਼ਾਮਲ ਹੋਣ ਲਈ ਕਰਤਾਰਪੁਰ ਲਾਂਘਾ ਯਾਤਰੀ ਟਰਮੀਨਲ ਉੱਤੇ ਪਹੁੰਚ ਗਏ ਹਨ।
ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਪਹਿਲਾ ਜਥਾ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ ਡਾ. ਮਨਮੋਹਨ ਸਿੰਘ ਇਸ ਜਥੇ ਦੇ ਨਾਲ ਹੀ ਪਾਕਿਸਤਾਨ ਜਾਣਗੇ।
ਦੱਸ ਦਈਏ ਕਿ ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਸੱਦਾ ਭੇਜਿਆ ਸੀ।