ਨਵੀਂ ਦਿੱਲੀ: ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਦੁਆਰਾ ਵਿਕਸਤ ਐਂਟੀ-ਰੇਡੀਏਸ਼ਨ ਮਿਜ਼ਾਈਲ 'ਰੁਦਰਮ' ਦਾ ਸਫਲਤਾਪੂਰਵਕ ਟੈਸਟ ਕੀਤਾ ਗਿਆ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਸਫਲਤਾ ‘ਤੇ ਡੀਆਰਡੀਓ ਨੂੰ ਵਧਾਈ ਦਿੱਤੀ।
ਰੱਖਿਆ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ 'ਨਵੀਂ ਜਨਰੇਸ਼ਨ ਦੇ ਐਂਟੀ-ਰੇਡੀਏਸ਼ਨ ਮਿਜ਼ਾਈਲ (ਰੁਦਰਮ -1) ਦਾ ਅੱਜ ਬਾਲਾਸੌਰ ਦੇ ਆਈਟੀਆਰ ਵਿਖੇ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਭਾਰਤ ਦੀ ਪਹਿਲੀ ਸਵਦੇਸ਼ੀ ਐਂਟੀ-ਰੇਡੀਏਸ਼ਨ ਮਿਜ਼ਾਈਲ ਹੈ ਜੋ ਭਾਰਤੀ ਹਵਾਈ ਸੈਨਾ ਲਈ ਡੀਆਰਡੀਓ ਦੁਆਰਾ ਵਿਕਸਤ ਕੀਤੀ ਗਈ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਡੀਆਰਡੀਓ ਅਤੇ ਹੋਰ ਹਿੱਸੇਦਾਰਾਂ ਨੂੰ ਵਧਾਈ।'