ETV Bharat / bharat

ਸੂਬਾ ਤੇ ਕੇਂਦਰ ਸ਼ਾਸਤ ਪ੍ਰਦੇਸ਼ ਰੈਮਡੇਸਿਵਰ ਦੀ ਕਾਲਾ ਬਾਜ਼ਾਰੀ ਨੂੰ ਰੋਕੇ: ਡੀਸੀਜੀਆਈ

ਭਾਰਤ ਦੇ ਡਰੱਗ ਕੰਟਰੋਲਰ ਡਾ. ਵੀਜੀ ਸੋਮਾਨੀ ਨੇ ਡਰੱਗ ਕੰਟਰੋਲਰਾਂ ਨੂੰ ਕੋਰੋਨਾ ਵਾਇਰਸ ਦੇ ਇਲਾਜ ਵਿਚ ਵਰਤੀ ਜਾਣ ਵਾਲੀ ਐਂਟੀ-ਵਾਇਰਲ ਵੈਕਸੀਨ ਰੈਮਡੇਸਿਵਰ ਦੀ ਕਾਲਾ ਬਾਜ਼ਾਰੀ ਨੂੰ ਰੋਕਣ ਲਈ ਕੜੀ ਮਿਗਰਾਨੀ ਰੱਖਣ ਲਈ ਕਿਹਾ ਹੈ।

ਫ਼ੋਟੋ।
ਫ਼ੋਟੋ।
author img

By

Published : Jul 8, 2020, 10:29 AM IST

ਨਵੀਂ ਦਿੱਲੀ: ਭਾਰਤ ਦੇ ਡਰੱਗ ਕੰਟਰੋਲਰ ਨੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਡਰੱਗ ਕੰਟਰੋਲਰਾਂ ਨੂੰ ਐਂਟੀ-ਵਾਇਰਲ ਵੈਕਸੀਨ ਦੇ ਉਪਚਾਰਾਂ ਦੀ ਕਾਲਾ ਬਾਜ਼ਾਰੀ ਨੂੰ ਰੋਕਣ ਲਈ ਨਜ਼ਰ ਰੱਖਣ ਲਈ ਕਿਹਾ ਹੈ। ਇਸ ਦਵਾਈ ਨੂੰ ਸੰਕਟਕਾਲੀ ਅਤੇ ਸੀਮਤ ਅਧਾਰ 'ਤੇ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਵਰਤਣ ਦੀ ਮਨਜ਼ੂਰੀ ਦਿੱਤੀ ਗਈ ਹੈ।

ਡਰੱਗ ਕੰਟਰੋਲਰ ਆਫ਼ ਇੰਡੀਆ (ਡੀਸੀਜੀਆਈ) ਡਾਕਟਰ ਵੀਜੀ ਸੋਮਾਨੀ ਨੇ ਸੂਬਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਡਰੱਗ ਕੰਟਰੋਲਰਾਂ ਨੂੰ ਭੇਜੇ ਗਏ ਇੱਕ ਪੱਤਰ ਵਿੱਚ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਨੂੰ ਇੱਕ ਪੱਤਰ ਮਿਲਿਆ ਹੈ ਜਿਸ ਵਿੱਚ ਚਿੰਤਾ ਜ਼ਾਹਰ ਕੀਤੀ ਗਈ ਹੈ ਕਿ ਕੁਝ ਗ਼ਲਤ ਲੋਕ ਦਵਾਈ ਨੂੰ ਮਹਿੰਗੇ ਭਾਅ ਵੇਚਣ ਅਤੇ ਇਸ ਦੀ ਕਾਲਾ ਬਾਜ਼ਾਰੀ ਕਰਨ ਵਿੱਚ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਹ ਸ਼ਿਕਾਇਤ ਸਿਹਤ ਮੰਤਰਾਲੇ ਰਾਹੀਂ ਸੋਸ਼ਲ ਮੀਡੀਆ ਪਲੇਟਫਾਰਮ ਲੋਕਲ ਸਰਕਲ ਤੋਂ ਮਿਲੀ ਹੈ।

ਸੋਮਾਨੀ ਨੇ ਪੱਤਰ ਵਿਚ ਕਿਹਾ, "ਉਪਰੋਕਤ ਦੇ ਮੱਦੇਨਜ਼ਰ, ਤੁਹਾਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਆਪਣੇ ਵਿਜੀਲੈਂਸ ਅਧਿਕਾਰੀਆਂ ਨੂੰ ਰੈਮਡੇਸਿਵਰ ਟੀਕੇ ਨੂੰ ਵੱਧ ਤੋਂ ਵੱਧ ਪ੍ਰਚੂਨ ਕੀਮਤ ਤੋਂ ਜ਼ਿਆਦਾ ਉੱਤੇ ਵਿਕਰੀ ਇਸ ਦੀ ਕਾਲਾ ਬਾਜ਼ਾਰੀ ਨੂੰ ਰੋਕਣ ਲਈ ਕੜੀ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਜਾਣ।"

ETV Bharat Logo

Copyright © 2024 Ushodaya Enterprises Pvt. Ltd., All Rights Reserved.