ਮੁਜ਼ੱਫਰਨਗਰ: ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ 'ਚ ਸੋਮਵਾਰ ਨੂੰ 1 ਕਿੱਲੋ ਤੋਂ ਵੱਧ ਨਸ਼ਾ ਬਰਾਮਦ ਕੀਤਾ ਗਿਆ ਜਿਸ ਦੀ ਕੀਮਤ 1 ਕਰੋੜ ਰੁਪਏ ਦੱਸੀ ਜਾ ਰਹੀ ਹੈ। ਨਸ਼ੇ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਸਰਕਲ ਅਧਿਕਾਰੀ ਪ੍ਰਦੀਪ ਸਿੰਘ ਨੇ ਦੱਸਿਆ ਕਿ ਇੱਕ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਨੇ ਕੰਧਲਾ ਸ਼ਹਿਰ ਦੇ ਨਜ਼ਦੀਕ ਇੱਕ ਟਰੱਕ ਨੂੰ ਰੋਕ ਕੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਹ ਵੀ ਪੜ੍ਹੋ: ਸਿੱਧੂ ਮੂਸੇ ਵਾਲੇ 'ਤੇ ਮਾਮਲਾ ਦਰਜ, ਫ਼ਾਇਰਿੰਗ ਦੌਰਾਨ ਮੌਜੂਦ 5 ਪੁਲਿਸ ਮੁਲਾਜ਼ਮ ਵੀ ਕੀਤੇ ਮੁਅੱਤਲ
ਅਧਿਕਾਰੀ ਨੇ ਕਿਹਾ ਕਿ ਨਸ਼ੀਲੇ ਪਦਾਰਥ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 1 ਕਰੋੜ ਰੁਪਏ ਦੱਸੀ ਜਾ ਰਹੀ ਹੈ। ਸਿੰਘ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।