ਮੁੰਬਈ : ਸ਼ਾਂਤਾਕੁੰਜ਼ ਵਿਖੇ ਨਸ਼ੇ ਦੀ ਹਾਲਤ ਵਿੱਚ ਇੱਕ ਟੀ.ਵੀ ਅਦਾਕਾਰਾ ਨੇ ਆਪਣੀ ਤੇਜ਼ ਰਫ਼ਤਾਰ ਕਾਰ ਨਾਲ ਘੱਟ ਤੋਂ ਘੱਟ 7 ਵਾਹਨਾਂ ਨੂੰ ਟੱਕਰ ਮਾਰੀ ਜਿਸ ਨਾਲ ਸਾਰੀਆਂ ਗੱਡੀਆਂ ਹਾਦਸਾਗ੍ਰਸਤ ਹੋ ਗਈਆਂ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੱਡੀਆਂ ਨੂੰ ਟੱਕਰ ਮਾਰਨ ਵਾਲੀ ਅਦਾਕਾਰਾ ਦੀ ਪਹਿਚਾਣ ਸ਼ੈਲੇਸ਼ਕੁਮਾਰ ਸਿੰਘ (30) ਵਜੋਂ ਹੋਈ ਹੈ, ਜਿਸ ਨੇ ਆਪਣੀ ਕਾਰ ਨਾਲ ਹੋਰ ਗੱਡੀਆਂ ਨੂੰ ਟੱਕਰ ਮਾਰੀ ਸੀ।
ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ 4 ਦੋ ਪਹੀਆ ਅਤੇ 3 ਕਾਰਾਂ ਹਾਦਸਾਗ੍ਰਸਤ ਹੋਈਆਂ ਹਨ, ਪਰ ਕੋਈ ਭਿਆਨਕ ਹਾਦਸਾ ਨਹੀਂ ਹੋਇਆ ਹੈ। ਤੁਹਾਨੂੰ ਦੱਸ ਦਇਏ ਕਿ ਇਸ ਹਾਦਸੇ ਦਾ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋਇਆ ਹੈ, ਜਿਸ ਵਿੱਚ ਉਕਤ ਅਦਾਕਾਰਾ ਦੇ ਆਲੇ-ਦੁਆਲੇ ਇਕੱਠੇ ਹੋਏ ਲੋਕਾਂ ਨਾਲ ਬਹਿਸ ਕਰਦੀ ਹੋਈ ਨਜ਼ਰ ਆ ਰਹੀ ਹੈ। ਉਹ ਪੁਲਿਸ ਤੇ ਤੰਗ ਕਰਨ ਦੇ ਵੀ ਦੋਸ਼ ਲਾਉਂਦੀ ਦਿਖ ਰਹੀ ਹੈ। ਪੁਲਿਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ਼ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।