ETV Bharat / bharat

DSGMC ਚੋਣਾਂ: ਸਿਰਸਾ ਨੇ ਜੀਕੇ ਤੇ ਸਰਨਾ 'ਤੇ ਬੋਲਿਆ ਹਮਲਾ - manjit singh gk

ਪਿਛਲੇ ਦਿਨੀਂ ਡੀਐਸਜੀਐਮਸੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਵੱਲੋਂ ਸਿਰਸਾ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਸ਼ਿਕਾਇਤ ਤੋਂ ਬਾਅਦ ਹੁਣ ਸਿਰਸਾ ਨੇ ਜੀਕੇ 'ਤੇ ਭ੍ਰਿਸ਼ਟਾਚਾਰ ਦੀ ਸਜ਼ਾ ਤੋਂ ਬਚਣ ਲਈ ਸਰਨਾ ਧੜੇ ਨਾਲ ਹੱਥ ਮਿਲਾਉਣ ਦਾ ਦੋਸ਼ ਲਗਾਇਆ ਹੈ।

ਸਿਰਸਾ
ਸਿਰਸਾ
author img

By

Published : Aug 24, 2020, 5:36 PM IST

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀਐਸਜੀਐਮਸੀ) ਲਈ ਹੋਣ ਵਾਲੀਆਂ ਚੋਣਾਂ ਲਈ ਬਹੁਤ ਘੱਟ ਸਮਾਂ ਰਹਿ ਗਿਆ ਹੈ। ਪਿਛਲੇ ਦਿਨੀਂ ਡੀਐਸਜੀਐਮਸੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਵੱਲੋਂ ਸਿਰਸਾ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਸ਼ਿਕਾਇਤ ਤੋਂ ਬਾਅਦ ਹੁਣ ਸਿਰਸਾ ਨੇ ਜੀਕੇ 'ਤੇ ਭ੍ਰਿਸ਼ਟਾਚਾਰ ਦੀ ਸਜ਼ਾ ਤੋਂ ਬਚਣ ਲਈ ਸਰਨਾ ਧੜੇ ਨਾਲ ਹੱਥ ਮਿਲਾਉਣ ਦਾ ਦੋਸ਼ ਲਗਾਇਆ ਹੈ।

ਸੋਮਵਾਰ ਨੂੰ ਰਕਾਬਗੰਜ ਸਥਿਤ ਡੀਐਸਜੀਐਮਸੀ ਦੇ ਦਫ਼ਤਰ ਵਿੱਚ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਿਰਸਾ ਨੇ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਮੇਟੀ ਦੇ ਪ੍ਰਧਾਨਾਂ 'ਤੇ ਕੋਰਟ ਨੇ ਸਵਾਲ ਚੁੱਕੇ ਹੋਣ। ਜੀਕੇ ਦੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਦੇ ਕਈ ਮਾਮਲੇ ਆਏ ਅਤੇ ਹੁਣ ਉਨ੍ਹਾਂ ਦੋਸ਼ਾਂ ਤੋਂ ਬਚਣ ਲਈ ਪਰਮਜੀਤ ਸਰਨਾ ਨਾਲ ਹੱਥ ਮਿਲਾਇਆ ਗਿਆ ਹੈ।

ਸਿਰਸਾ ਨੇ ਦੋਸ਼ ਲਗਾਇਆ ਕਿ ਦੋਵਾਂ ਨੇ ਹੀ ਕਮੇਟੀ ਦੇ ਪ੍ਰਧਾਨ ਹੁੰਦਿਆਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਫਾਇਦਾ ਪਹੁੰਚਾਇਆ ਹੈ। ਦੋਵਾਂ ਦੀ ਮਿਲੀਭੁਗਤ ਹੈ, ਉਹ ਇੱਕ ਦੂਸਰੇ ਖ਼ਿਲਾਫ਼ ਨਹੀਂ ਬੋਲਣਗੇ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਨਜੀਤ ਸਿੰਘ ਜੀਕੇ ਨੇ ਵੀ ਪ੍ਰੈਸ ਵਾਰਤਾ ਕਰ ਸਿਰਸਾ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਸਨ। ਜੀਕੇ ਦਾ ਕਹਿਣਾ ਹੈ ਕਿ ਦਿੱਲੀ ਦੀ ਸੰਗਤ ਸਿਰਸਾ ਨੂੰ ਸੱਚ ਤੋਂ ਜਾਣੂ ਕਰਵਾ ਦੇਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.