ਨਵੀਂ ਦਿੱਲੀ: ਦਿੱਲੀ-ਐੱਨ.ਸੀ.ਆਰ. 'ਚ ਹਵਾ ਪ੍ਰਦੂਸ਼ਣ ਦਾ ਪੱਧਰ ਖ਼ਤਰਨਾਕ ਬਣਿਆ ਹੋਇਆ ਹੈ। ਜਿਸ ਕਾਰਨ 32 ਉਡਾਣਾਂ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ।
ਦਿੱਲੀ ਆਉਣ ਵਾਲੀਆਂ ਜ਼ਿਆਦਾਤਰ ਉਡਾਣਾਂ ਨੂੰ ਜੈਪੁਰ, ਅੰਮ੍ਰਿਤਸਰ ਅਤੇ ਲਖਨਓ ਲਈ ਤਬਦੀਲ ਕੀਤਾ ਗਿਆ ਹੈ। ਇਸ ਕਾਰਨ ਯਾਤਰੀਆਂ ਨੂੰ ਕਾਫ਼ੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਰੀਆਂ ਹਵਾਈ ਉਡਾਣਾਂ ਏਅਰ ਇੰਡੀਆ ਤੋਂ ਹਨ। ਐਤਵਾਰ ਨੂੰ ਦਿੱਲੀ ਵਿੱਚ ਏਅਰ ਕੁਆਲਟੀ ਇੰਡੈਕਸ 900 ਨੂੰ ਪਾਰ ਕਰ ਗਿਆ। ਸਵੇਰ ਦੇ ਸਮੇਂ ਬਹੁਤ ਸਾਰੇ ਖੇਤਰਾਂ ਵਿੱਚ ਵਿਜੀਬਿਲਟੀ 100 ਮੀਟਰ ਤੋਂ ਘੱਟ ਸੀ।
5 ਨਵੰਬਰ ਤੱਕ ਬੰਦ ਰਹਿਣਗੇ ਨੋਇਡਾ ਦੇ ਸਕੂਲ
ਇਸ ਪ੍ਰਦੂਸ਼ਣ ਕਾਰਨ ਨੋਇਡਾ ਸਣੇ ਪੂਰੇ ਗੌਤਮ ਬੁੱਧ ਨਗਰ 'ਚ ਸਾਰੇ ਸਕੂਲ 5 ਨਵੰਬਰ ਤੱਕ ਬੰਦ ਕਰ ਦਿੱਤੇ ਗਏ ਹਨ। ਦਿੱਲੀ ਦੇ ਸਕੂਲਾਂ 'ਚ ਪਹਿਲਾਂ ਹੀ ਪੰਜ ਨਵੰਬਰ ਤੱਕ ਛੁੱਟੀ ਦੇ ਹੁਕਮ ਦਿੱਤੇ ਗਏ ਹਨ।
ਦੱਸਦਈਏ ਕਿ ਪੰਜਾਬ, ਹਰਿਆਣਾ ਸਮੇਤ ਕਈ ਸੂਬਿਆਂ ਵਿੱਚ ਸਾੜੀ ਜਾ ਰਹੀ ਪਰਾਲੀ ਕਾਰਨ ਦਿੱਲੀ ਸਮੇਤ ਕਈ ਇਲਾਕਿਆਂ ਵਿੱਚ ਧੂਆਂ ਹੋਇਆ ਪਿਆ ਹੈ। ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਵੀ ਕਾਫ਼ੀ ਪਰੇਸ਼ਾਨੀ ਹੋ ਰਹੀ ਹੈ।