ਗਾਧੀਨਗਰ(ਗੁਜਰਾਤ): ਸੋਮਵਾਰ ਨੂੰ ਗੁਜਰਾਤ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਕੱਛ ਤੋਂ 15 ਕਿਲੋਮੀਟਰ ਦੂਰ ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਦੱਸਿਆ ਕਿ ਭੂਚਾਲ ਦੇ ਝਟਕੇ ਦੁਪਹਿਰ 12:57 ਵਜੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.4 ਮਾਪੀ ਗਈ।
ਭੂਚਾਲ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ। ਇਸ ਤੋਂ ਪਹਿਲਾਂ ਐਤਵਾਰ ਨੂੰ ਕੱਛ ਵਿੱਚ 5.5 ਤੀਬਰਤਾ ਦਾ ਭੂਚਾਲ ਆਇਆ ਸੀ। ਜਾਣਕਾਰੀ ਮੁਤਾਬਕ ਬੀਤੀ ਰਾਤ ਤੋਂ ਲੈ ਕੇ ਹੁਣ ਤੱਕ 11 ਛੋਟੇ ਅਤੇ ਵੱਡੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ। ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਹਾਲਾਂਕਿ ਅਜੇ ਤੱਕ ਕਿਸੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ।
ਇਹ ਵੀ ਪੜ੍ਹੋ: ਕੋਰੋਨਾ ਸੰਕਟ: ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਾਰੇ ਰਾਜਨੀਤਿਕ ਦਲਾਂ ਨਾਲ ਬੈਠਕ ਅੱਜ
ਦੱਸ ਦਈਏ ਕਿ ਇਸ ਤੋਂ ਪਹਿਲਾਂ ਗੁਜਰਾਤ ਵਿੱਚ ਐਤਵਾਰ ਰਾਤ 8:13 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਕਾਰਨ ਕਈ ਘਰਾਂ ਵਿੱਚ ਤਰੇੜਾਂ ਪੈ ਗਈਆਂ ਹਨ।