ਮੇਘਾਲਿਆ: ਭਾਰਤ ਦੇ ਕਈ ਰਾਜਾਂ ਵਿੱਚ ਭੂਚਾਲ ਦੇ ਝਟਕਿਆਂ ਦਾ ਸਿਲਸਿਲਾ ਜਾਰੀ ਹੈ। ਐਤਵਾਰ ਦੁਪਹਿਰ ਨੂੰ ਮੇਘਾਲਿਆ ਦੇ ਤੁਰਾ ਨੇੜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਨੈਸ਼ਨਲ ਸੈਂਟਰ ਦੇ ਅਨੁਸਾਰ, ਭੂਚਾਲ ਦੇ ਝਟਕੇ ਦੁਪਹਿਰ 12:24 ਵਜੇ ਮਹਿਸੂਸ ਕੀਤੇ ਗਏ। ਕੇਂਦਰ ਨੇ ਦੱਸਿਆ ਕਿ ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.9 ਮਾਪੀ ਗਈ ਹੈ।
ਇਸ ਤੋਂ ਪਹਿਲਾਂ ਐਤਵਾਰ ਸਵੇਰ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਡਿਗਲੀਪੁਰ ਵਿਖੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਰਾਸ਼ਟਰੀ ਕੇਂਦਰ ਅਨੁਸਾਰ ਸਵੇਰੇ 8.56 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਸੈਂਟਰ ਨੇ ਦੱਸਿਆ ਕਿਰਿਕਟਰ ਪੈਸਾਨੇ ਤੇ ਇਸ ਦੀ ਤੀਬਰਤਾ 4.1 ਰਹੀ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ ਸ਼ੁੱਕਰਵਾਰ ਨੂੰ ਵੀ ਮੇਘਾਲਿਆ ਦੇ ਤੁਰਾ ਖੇਤਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸੀ। ਮੇਘਾਲਿਆ ਦੇ ਪੱਛਮ ਚ 79 ਕਿਮੀ ਦੂਰ ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.3 ਮਾਪੀ ਗਈ ਸੀ।
ਇਸ ਤੋਂ ਪਹਿਲਾਂ ਹੀ ਪੂਰਬ ਉੱਤਰ ਦੇ ਗੁਵਹਾਟੀ, ਮੇਘਾਲਿਆ, ਮਣੀਪੁਰ ਅਤੇ ਮਿਜ਼ੋਰਮ ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.1 ਮਾਪੀ ਗਈ ਸੀ ਅਤੇ ਮਿਜ਼ੋਰਮ ਦਾ ਆਈਜ਼ਵਾਲ ਉਸ ਸਮੇਂ ਭੂਚਾਲ ਦਾ ਕੇਂਦਰ ਸੀ।