ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਅਨੁਰਾਗ ਠਾਕੁਰ ਨੂੰ 72 ਘੰਟਿਆਂ ਲਈ ਅਤੇ ਭਾਜਪਾ ਦੇ ਸਾਂਸਦ ਪ੍ਰਵੇਸ਼ ਵਰਮਾ ਨੂੰ 96 ਘੰਟਿਆਂ ਲਈ ਚੋਣ ਪ੍ਰਚਾਰ ਕਰਨ 'ਤੇ ਪਾਬੰਦੀ ਲਗਾਈ ਹੈ।
ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਦੌਰਾਨ ਕਥਿਤ ਤੌਰ ‘ਤੇ ਵਿਵਾਦਪੂਰਨ ਬਿਆਨ ਦੇਣ ਦੇ ਮਾਮਲੇ ਵਿੱਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਵਰਮਾ ਦਾ ਨਾਮ ਭਾਜਪਾ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚੋਂ ਹਟਾਉਣ ਦੇ ਆਦੇਸ਼ ਦਿੱਤੇ ਹਨ।
ਇਸ ਦੇ ਨਾਲ ਹੀ ਕਮਿਸ਼ਨ ਨੇ ਵਰਮਾ ਨੂੰ ਚੋਣ ਮੁਹਿੰਮ ਦੌਰਾਨ ਵਿਵਾਦਿਤ ਬਿਆਨ ਦੇਣ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ ਅਤੇ ਉਸ ਨੂੰ ਵੀਰਵਾਰ ਤੱਕ ਜਵਾਬ ਦੇਣ ਲਈ ਕਿਹਾ ਸੀ। ਕਮਿਸ਼ਨ ਨੇ ਵਿਵਾਦਤ ਬਿਆਨ ਵਿੱਚ ਮੰਗਲਵਾਰ ਨੂੰ ਠਾਕੁਰ ਤੋਂ ਜਵਾਬ ਤਲਬ ਕੀਤਾ ਹੈ।