ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਤਬਲੀਗੀ ਜਮਾਤ ਦੇ ਆਗੂ ਮੌਲਾਨਾ ਸਾਦ ਕੰਧਾਲਵੀ, ਜਮਾਤ ਨਾਲ ਜੁੜੇ ਟਰੱਸਟ ਅਤੇ ਹੋਰਾਂ ਖ਼ਿਲਾਫ਼ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਦੁਆਰਾ ਦਿੱਲੀ ਪੁਲਿਸ ਦੀ ਐਫਆਈਆਰ ਦੇ ਆਧਾਰ 'ਤੇ ਇਨਫੋਰਸਮੈਂਟ ਕੇਸ ਇਨਫੋਰਮੇਸ਼ਨ ਰਿਪੋਰਟ ਦਾਇਰ ਕੀਤੀ ਗਈ ਸੀ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਪਰਿਵੈਨਸ਼ਨ ਐਕਟ(PMLA) ਦੇ ਤਹਿਤ ਅਪਰਾਧਿਕ ਮਾਮਲਾ ਵੀ ਦਾਇਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਦਿੱਲੀ 'ਚ ਪੀਜ਼ਾ ਡਿਲੀਵਰੀ ਏਜੰਟ ਦੇ ਕੋਰੋਨਾ ਪੌਜ਼ੀਟਿਵ ਪਾਏ ਜਾਣ ਮਗਰੋਂ ਚੰਡੀਗੜ੍ਹ ਪ੍ਰਸ਼ਾਸਨ ਚੌਕਸ
ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ 31 ਮਾਰਚ ਨੂੰ ਨਿਜ਼ਾਮੂਦੀਨ ਥਾਣੇ ਦੇ ਸਟੇਸ਼ਨ ਹਾਊਸ ਅਫ਼ਸਰ ਦੁਆਰਾ ਵੱਡੇ ਇਕੱਠਾਂ ਦੇ ਵਿਰੁੱਧ ਆਦੇਸ਼ਾਂ ਦੀ ਕਥਿਤ ਉਲੰਘਣਾ ਕਰਨ ਲਈ ਤਾਬਲੀਗੀ ਜਮਾਤ ਦੇ ਪੈਰੋਕਾਰਾਂ ਦੀ ਇਕੱਤਰਤਾ ਰੱਖ ਕੇ ਕੋਰੋਨਾ ਦੇ ਫੈਲਾਅ ਨੂੰ ਵਧਾਉਣ ਦੀ ਸ਼ਿਕਾਇਤ 'ਤੇ ਮੌਲਵੀ ਸਣੇ 7 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ।