ਨਵੀਂ ਦਿੱਲੀ : ਚੋਣ ਕਮਿਸ਼ਨ ਦੀ ਅਧਿਕਾਰਤ ਬੁਲਾਰੇ ਸ਼ੇਫਾਲੀ ਸ਼ਰਨ ਨੇ ਕਿਹਾ ਹੈ ਕਿ ਬਿਹਾਰ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿੱਚ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਅੱਜ ਹੋਵੇਗੀ। ਅਜਿਹੀ ਹਲਾਤਾਂ 'ਚ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਚੋਣ ਕਮਿਸ਼ਨ ਅੱਜ ਬਿਹਾਰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਦੱਸਣਯੋਗ ਹੈ ਕਿ 243 ਮੈਂਬਰੀ ਬਿਹਾਰ ਵਿਧਾਨ ਸਭਾ ਦਾ ਕਾਰਜਕਾਲ 29 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ।
ਬਿਹਾਰ ਵਿਧਾਨ ਸਭਾ ਸੀਟਾਂ ਤੋਂ ਇਲਾਵਾ 15 ਸੂਬਿਆਂ ਦੀਆਂ 64 ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇੱਕ ਲੋਕ ਸਭਾ ਸੀਟ 'ਤੇ ਉਪ ਚੋਣਾਂ ਵੀ ਹੋਣੀਆਂ ਹਨ। ਅਜਿਹੀ ਸਥਿਤੀ 'ਚ, ਇਹ ਸੰਭਾਵਨਾ ਹੈ ਕਿ ਕਮਿਸ਼ਨ ਸਾਰੀਆਂ ਸੀਟਾਂ ‘ਤੇ ਚੋਣਾਂ ਦਾ ਐਲਾਨ ਕਰ ਸਕਦਾ ਹੈ।
ਦੱਸਣਯੋਗ ਹੈ ਕਿ ਬਿਹਾਰ 'ਚ ਵਾਲਮੀਕਿ ਨਗਰ ਲੋਕ ਸਭਾ ਸੀਟ ਲਈ ਉਪ ਚੋਣਾਂ ਹੋਣੀਆਂ ਬਾਕੀ ਹਨ।
ਜਿਨ੍ਹਾਂ 64 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਕਰਵਾਈਆਂ ਜਾਣੀਆਂ ਹਨ, ਉਨ੍ਹਾਂ ਚੋਂ 27 ਸੀਟਾਂ ਮੱਧ ਪ੍ਰਦੇਸ਼ ਵਿੱਚ ਹਨ।
ਮੱਧ ਪ੍ਰਦੇਸ਼ ਦੀ 27 ਸੀਟਾਂ ਚੋਂ ਜਿਆਦਾਤਰ ਸੀਟਾਂ ਉੱਦੋਂ ਖਾਲ੍ਹੀ ਹੋਈਆਂ ਸਨ ਜਦ ਕਾਂਗਰਸ ਦੇ ਬਾਗੀ ਮੈਂਬਰਾਂ ਨੇ ਭਾਜਪਾ 'ਚ ਸ਼ਾਮਲ ਹੋਣ ਲਈ ਪਾਰਟੀ ਤੇ ਵਿਧਾਨ ਸਭਾ ਤੋਂ ਅਸਤੀਫੇ ਦੇ ਦਿੱਤੇ ਸਨ।