ETV Bharat / bharat

ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

author img

By

Published : Dec 27, 2019, 12:36 PM IST

ਚੋਣ ਕਮਿਸ਼ਨ ਨੇ ਬੀਤੇ ਦਿਨ ਨਵੀਂ ਦਿੱਲੀ ਵਿੱਚ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

Election Commission
ਫ਼ੋਟੋ।

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਰਾਜਧਾਨੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਬੀਤੇ ਦਿਨ ਜਾਇਜ਼ਾ ਲਿਆ। ਚੋਣ ਕਮਿਸ਼ਨ ਨੇ ਮੁੱਖ ਦਫ਼ਤਰ ਵਿੱਚ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ, ਚੋਣ ਕਮਿਸ਼ਨਰ ਅਸ਼ੋਕ ਲਵਾਸਾ ਅਤੇ ਸੁਸ਼ੀਲ ਚੰਦਰਾ ਨੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਮੁੱਖ ਚੋਣ ਕਮਿਸ਼ਨਰ ਨੇ ਬੈਠਕ ਵਿੱਚ ਚੋਣ ਅਧਿਕਾਰੀਆਂ ਨੂੰ ਕਿਹਾ ਕਿ ਉਹ ਦਿੱਲੀ ਵਿੱਚ ਸੁਤੰਤਰ ਅਤੇ ਨਿਰਪੱਖ ਵੋਟਾਂ ਨੂੰ ਯਕੀਨੀ ਬਣਾਇਆ ਜਾਵੇ। ਚੋਣ ਕਮਿਸ਼ਨਰ ਅਸ਼ੋਕ ਲਵਾਸਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੀ-ਵਿਜਿਲ ਐਪ ਨਾਲ ਮਿਲਣ ਵਾਲੀਆਂ ਸ਼ਿਕਾਇਤਾਂ ਉੱਤੇ ਤੁਰੰਤ ਕਾਰਵਾਈ ਕਰਨ ਅਤੇ ਈਵੀਐਮ ਤੇ ਵੀਵੀਪੈਟ ਦੀ ਸਿਖਲਾਈ 'ਤੇ ਧਿਆਨ ਦੇਣ।

ਦਿੱਲੀ ਦੇ ਮੁੱਖ ਚੋਣ ਅਧਿਕਾਰੀ ਡਾ. ਰਣਬੀਰ ਸਿੰਘ ਨੇ ਮੀਟਿੰਗ ਵਿੱਚ ਵੋਟਾਂ ਦੀਆਂ ਤਿਆਰੀਆਂ ਦਾ ਵੇਰਵਾ ਦਿੱਤਾ। ਉਨ੍ਹਾਂ ਵੋਟਰ ਸੂਚੀਆਂ, ਅਧਿਕਾਰੀਆਂ ਦੀ ਉਪਲੱਬਧਤਾ, ਈਵੀਐਮ ਅਤੇ ਵੀਵੀਪੈਟ, ਚੋਣ ਅਧਿਕਾਰੀਆਂ ਅਤੇ ਵੋਟਰ ਜਾਗਰੂਕਤਾ ਪ੍ਰੋਗਰਾਮਾਂ ਦੀ ਸਿਖਲਾਈ ਨਾਲ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।

ਦਿੱਲੀ ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ ਪ੍ਰਵੀਰ ਰੰਜਨ ਨੇ ਰਾਜਧਾਨੀ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਵੇਰਵਾ ਦਿੱਤਾ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਕਮਿਸ਼ਨ ਦੁਆਰਾ ਨਿਰਧਾਰਤ ਸਾਰੇ ਉਪਾਵਾਂ ਨੂੰ ਲਾਗੂ ਕਰ ਰਹੀ ਹੈ।

Intro:Body:

jyoti 

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.