ਭੋਪਾਲ : ਪੰਜਾਬ ਦੇ ਕੈਬਿਨੇਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਦੇ ਵਿਰੁੱਧ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਚੋਣ ਕਮਿਸ਼ਨ ਅੱਜ ਫੈਸਲਾ ਸੁਣਾਵੇਗਾ।
ਮੁੱਖ ਚੋਣ ਦਫ਼ਤਰ ਅਧਿਕਾਰੀ ਨੇ ਨਵਜੋਤ ਸਿੰਘ ਸਿੱਧੂ ਉੱਤੇ ਭੋਪਾਲ ਵਿਖੇ ਚੋਣ ਜਨਸਭਾ ਰੈਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੀ ਰਿਪੋਰਟ ਆਗਮੀ ਕਾਰਵਾਈ ਲਈ ਮੁੱਖ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਹੈ। ਭੋਪਾਲ ਜ਼ਿਲ੍ਹਾ ਚੋਣ ਅਧਿਕਾਰੀ ਨੇ ਸਿੱਧੂ ਵੱਲੋਂ ਟਿੱਪਣੀ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ।
ਸੂਬੇ ਦੀ ਭਾਜਪਾ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਵਿਰੁੱਧ ਇਹ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੇ ਭੋਪਾਲ ਲੋਕਸਭਾ ਖ਼ੇਤਰ ਵਿੱਚ ਪ੍ਰਚਾਰ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਇਤਰਾਜ਼ਯੋਗ ਟਿੱਖਣੀ ਕੀਤੀ। ਮੁੱਖ ਚੋਣ ਅਧਿਕਾਰੀ ਦੇ ਦਫਤਰ ਨੇ ਭੋਪਾਲ ਜ਼ਿਲ੍ਹੇ ਦੇ ਚੋਣ ਅਧਿਕਾਰੀ ਤੋਂ ਇਸ ਮਾਮਲੇ ਦੀ ਰਿਪੋਰਟ ਦੀ ਮੰਗ ਕੀਤੀ ਸੀ। ਰਿਪੋਰਟ ਦੇ ਵਿੱਚ ਭਾਜਪਾ ਪਰਾਟੀ ਵੱਲੋਂ ਕੀਤੀ ਗਈ ਸ਼ਿਕਾਇਤ ਸਹੀ ਪਾਈ ਗਈ ਹੈ। ਜ਼ਿਲ੍ਹਾ ਚੋਣ ਅਧਿਕਾਰੀ ਦੀ ਰਿਪੋਰਟ ਦੇ ਆਧਾਰ ਉੱਤੇ ਇਹ ਰਿਪੋਰਟ ਚੋਣ ਕਮਿਸ਼ਨ ਵਿੱਚ ਨੂੰ ਭੇਜ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਆਖ਼ਰੀ ਫੈਸਲਾ ਚੋਣ ਕਮਿਸ਼ਨ ਵੱਲੋਂ ਕੀਤਾ ਜਾਵੇਗਾ।