ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੈਨਾ ਨੇ ਐਨਕਾਊਂਟਰ ਦੌਰਾਨ 2 ਅੱਤਵਾਦੀ ਢੇਰ ਕਰ ਦਿੱਤੇ। ਇਸ ਮੁਕਾਬਲੇ ਵਿੱਚ ਅੱਤਵਾਦੀਆਂ ਦਾ ਇੱਕ ਸਾਥੀ ਵੀ ਮਾਰਿਆ ਗਿਆ ਹੈ। ਜੰਮੂ-ਕਸ਼ਮੀਰ ਪੁਲਿਸ ਨੂੰ ਮਿਲੀ ਜਾਣਕਾਰੀ ਦੇ ਅਨੁਸਾਰ ਫੌਜ ਨੇ ਅਵੰਤੀਪੋਰਾ ਦੇ ਗੋਰੀਪੋਰਾ ਵਿੱਚ ਅੱਤਵਾਦੀਆਂ ਖਿਲਾਫ ਸਰਚ ਅਭਿਆਨ ਚਲਾਇਆ ਹੈ। ਫੌਜ ਨੂੰ ਇਲਾਕੇ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ। ਫਿਲਹਾਲ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਜਾਰੀ ਹੈ।
ਐਨਕਾਊਂਟਰ ਵਿੱਚ ਸੈਨਾ ਨੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 2 ਅੱਤਵਾਦੀ ਅਤੇ ਉਨ੍ਹਾਂ ਦੇ ਇੱਕ ਸਾਥੀ ਨੂੰ ਮਾਰ ਦਿੱਤਾ ਹੈ।
ਇਹ ਵੀ ਪੜ੍ਹੋ: ਮੁਲਾਜ਼ਮਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਸਕੂਲ ਬਣਿਆ ਫੈਕਟਰੀ, ਮੁਫ਼ਤ 'ਚ ਕੀਤੀ ਜਾ ਰਹੀ ਮਦਦ
ਸੂਤਰਾਂ ਅਨੁਸਾਰ ਅਵੰਤੀਪੋਰਾ ਦੇ ਗੋਰੀਪੋਰਾ ਵਿੱਚ 2 ਤੋਂ 3 ਅੱਤਵਾਦੀਆਂ ਦੇ ਲੁਕੇ ਹੋਣ ਦੀਆਂ ਖ਼ਬਰਾਂ ਹਨ। ਸੁਰੱਖਿਆ ਬਲਾਂ ਨੇ ਸਾਰੇ ਪਾਸਿਓਂ ਇਲਾਕੇ ਨੂੰ ਘੇਰ ਲਿਆ ਹੈ। ਖਬਰਾਂ ਅਨੁਸਾਰ ਦੋਵਾਂ ਪਾਸਿਆਂ ਤੋਂ ਫਾਇਰਿੰਗ ਜਾਰੀ ਹੈ।