ETV Bharat / bharat

ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਨੇ 3 ਅੱਤਵਾਦੀ ਕੀਤੇ ਢੇਰ - ਕਸ਼ਮੀਰ ਜ਼ੋਨ ਪੁਲਿਸ

ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਮੁਕਾਬਲਾ ਅਜੇ ਵੀ ਜਾਰੀ ਹੈ।

ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਨੇ 3 ਅੱਤਵਾਦੀ ਕੀਤੇ ਢੇਰ

author img

By

Published : Jun 29, 2020, 6:57 AM IST

ਸ੍ਰੀਨਗਰ: ਜੰਮੂ ਕਸ਼ਮੀਰ ਦੇ ਕੁਲਚੋਹਰ (ਅਨੰਤਨਾਗ ਜ਼ਿਲ੍ਹਾ) ਵਿੱਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀ ਢੇਰ ਕਰ ਦਿੱਤੇ ਹਨ। ਕਸ਼ਮੀਰ ਜ਼ੋਨ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ।

ਪੁਲਿਸ ਨੇ ਦੱਸਿਆ ਕਿ ਸਰਚ ਅਭਿਆਨ ਅਜੇ ਵੀ ਜਾਰੀ ਹੈ ਤੇ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ 26 ਜੂਨ ਨੂੰ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਦੇ ਅਧੀਨ ਚੇਵਾ ਉਲਾਰ ਖੇਤਰ ਵਿੱਚ ਸੁਰੱਖਿਆ ਬਲਾਂ ਵੱਲੋਂ ਤਿੰਨ ਅੱਤਵਾਦੀ ਮਾਰੇ ਗਏ ਸਨ।

ਇਸ ਸਫ਼ਲ ਅਪ੍ਰੇਸ਼ਨ ਦੇ ਨਾਲ ਹੀ ਤਰਾਲ ਖੇਤਰ ਵਿੱਚ ਹਿਜ਼ਬੁਲ ਮੁਜਾਹਿਦੀਨ ਦੀ ਮੌਜੂਦਗੀ ਖਤਮ ਹੋ ਗਈ ਸੀ। 1989 ਤੋਂ ਬਾਅਦ ਅਜਿਹਾ ਪਹਿਲੀ ਵਾਰ ਹੋਇਆ ਸੀ।

ਜਾਣਕਾਰੀ ਅਨੁਸਾਰ ਮੁਕਾਬਲਾ ਅਜੇ ਵੀ ਜਾਰੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.