ਸ੍ਰੀਨਗਰ: ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਵਨੀਗਮ ਪੇਨ ਕਰੀਰੀ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਦੋਵਾਂ ਪਾਸਿਆਂ ਤੋਂ ਫਾਇਰਿੰਗ ਚੱਲ ਰਹੀ ਹੈ। ਇਸ ਖ਼ਬਰ ਸੰਬੰਧੀ ਵਿਸਥਾਰਪੂਰਣ ਜਾਣਕਾਰੀ ਅਜੇ ਮਿਲਣੀ ਬਾਕੀ ਹੈ।
ਇਸ ਤੋਂ ਪਹਿਲਾਂ ਕੁਲਗਾਮ ਵਿੱਚ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੇ ਆਤਮ ਸਮਰਪਣ ਕਰ ਦਿੱਤਾ ਸੀ। ਟੋਂਗਡਾਂਗ, ਕੁਲਗਾਮ ਵਿੱਚ ਪੁਲਿਸ ਅਤੇ ਬੀਐਸਐਫ ਦੇ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਘੇਰ ਲਿਆ।
ਦੋਵੇਂ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਸਨ। ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਪਰਿਵਾਰ ਦੀ ਅਪੀਲ 'ਤੇ ਆਤਮ ਸਮਰਪਣ ਕਰ ਦਿੱਤਾ। ਉਨ੍ਹਾਂ ਕੋਲੋਂ ਦੋ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ।